ਸੁਪਰੀਮ ਕੋਰਟ ਵੱਲੋਂ ਐੱਨਜੇਏਸੀ ਐਕਟ ਰੱਦ ਕਰਨ ਬਾਰੇ ਸੰਸਦ ’ਚ ਚਰਚਾ ਨਾ ਹੋਣ ਤੋਂ ਹੈਰਾਨ ਹਾਂ: ਧਨਖੜ : The Tribune India

ਸੁਪਰੀਮ ਕੋਰਟ ਵੱਲੋਂ ਐੱਨਜੇਏਸੀ ਐਕਟ ਰੱਦ ਕਰਨ ਬਾਰੇ ਸੰਸਦ ’ਚ ਚਰਚਾ ਨਾ ਹੋਣ ਤੋਂ ਹੈਰਾਨ ਹਾਂ: ਧਨਖੜ

ਸੁਪਰੀਮ ਕੋਰਟ ਵੱਲੋਂ ਐੱਨਜੇਏਸੀ ਐਕਟ ਰੱਦ ਕਰਨ ਬਾਰੇ ਸੰਸਦ ’ਚ ਚਰਚਾ ਨਾ ਹੋਣ ਤੋਂ ਹੈਰਾਨ ਹਾਂ: ਧਨਖੜ

ਨਵੀਂ ਦਿੱਲੀ, 3 ਦਸੰਬਰ

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਕੌਮੀ ਨਿਆਂਇਕ ਨਿਯੁਕਤੀ ਕਮਿਸ਼ਨ (ਐੱਨਜੇਏਸੀ) ਐਕਟ ਨੂੰ ਰੱਦ ਕਰਨ ਬਾਰੇ ਸੰਸਦ ਵਿੱਚ ਕੋਈ ਚਰਚਾ ਨਹੀਂ ਹੋਈ ਅਤੇ ਇਹ ਬਹੁਤ ਗੰਭੀਰ ਮੁੱਦਾ ਹੈ। ਸ੍ਰੀ ਧਨਖੜ ਨੇ ਇਹ ਵੀ ਕਿਹਾ ਕਿ ਸੰਸਦ ਵੱਲੋਂ ਪਾਸ ਕੀਤਾ ਕਾਨੂੰਨ, ਜੋ ਲੋਕਾਂ ਦੀ ਇੱਛਾ ਨੂੰ ਦਰਸਾਉਂਦਾ ਹੈ, ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਅਤੇ ਦੁਨੀਆ ਨੂੰ ਅਜਿਹੇ ਕਿਸੇ ਵੀ ਕਦਮ ਦੀ ਜਾਣਕਾਰੀ ਨਹੀਂ ਹੈ। ਸੰਵਿਧਾਨ ਦੀਆਂ ਵਿਵਸਥਾਵਾਂ ਦਾ ਜ਼ਿਕਰ ਕਰਦਿਆਂ ਉਪ ਰਾਸ਼ਟਰਪਤੀ ਨੇ ਕਿਹਾ ਕਿ ਜਦੋਂ ਕਾਨੂੰਨ ਦਾ ਕੋਈ ਵੱਡਾ ਸਵਾਲ ਹੁੰਦਾ ਹੈ ਤਾਂ ਅਦਾਲਤਾਂ ਵੀ ਇਸ ਮੁੱਦੇ ਨੂੰ ਦੇਖ ਸਕਦੀਆਂ ਹਨ। ਸ਼ੁੱਕਰਵਾਰ ਨੂੰ ਇੱਥੇ ਚੀਫ਼ ਜਸਟਿਸ ਜਸਟਿਸ ਡੀਵਾਈ ਚੰਦਰਚੂੜ ਦੀ ਮੌਜੂਦਗੀ ਵਿੱਚ ਐੱਲਐੱਮ ਸਿੰਘਵੀ ਮੈਮੋਰੀਅਲ ਲੈਕਚਰ ਦਿੰਦੇ ਹੋਏ ਸ੍ਰੀ ਧਨਖੜ ਨੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਅਸੀਂ ਭਾਰਤ ਦੇ ਲੋਕ ਦਾ ਜ਼ਿਕਰ ਹੈ ਅਤੇ ਸੰਸਦ ਲੋਕਾਂ ਦੀ ਇੱਛਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਤਾਕਤ ਲੋਕਾਂ, ਉਨ੍ਹਾਂ ਦੇ ਫ਼ਤਵੇ ਅਤੇ ਉਨ੍ਹਾਂ ਦੀ ਜ਼ਮੀਰ ਵਿੱਚ ਰਹਿੰਦੀ ਹੈ। ਸ੍ਰੀ ਧਨਖੜ ਨੇ ਕਿਹਾ ਕਿ 2015-16 ਵਿੱਚ ਸੰਸਦ ਨੇ ਐੱਨਜੇਏਸੀ ਐਕਟ ਪਾਸ ਕੀਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਸ਼ਹਿਰ

View All