ਪਣਜੀ, 14 ਜੁਲਾਈ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਹ ਉਤਸ਼ਾਹਿਤ ਮਹਿਸੂਸ ਕਰਦੇ ਹਨ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੀ ਉਨ੍ਹਾਂ ਦੀ ਪਾਰਟੀ ਦੀ ਗੱਲ ਕਰਦੇ ਹਨ। ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਮੰਗਲਵਾਰ ਨੂੰ ਟਵੀਟ ਕੀਤਾ ਸੀ ਕਿ ‘ਆਪ’ ਨੇ ਹਮੇਸ਼ਾ ਪੰਜਾਬ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਤੇ ਕੰਮ ਨੂੰ ਪਛਾਣਿਆ ਹੈ। ਸਿੱਧੂ ਦੇ ਟਵੀਟ ਬਾਰੇ ਪੁੱਛਣ ’ਤੇ ਦਿੱਲੀ ਦੇ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਨਵਜੋਤ ਸਿੰਘ ਸਿੱਧੂ…ਉਹ ਪੰਜਾਬ ’ਚ ਹੈ। ਮੈਂ ਖੁਸ਼ ਹਾਂ ਕਿ ‘ਆਪ’ ਐਨਾ ਚੰਗਾ ਕੰਮ ਕਰ ਰਹੀ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੀ ਸਾਡੀ ਸ਼ਲਾਘਾ ਕਰ ਰਹੇ ਹਨ। ਇਸ ਨਾਲ ਕਾਫੀ ਉਤਸ਼ਾਹ ਮਿਲਦਾ ਹੈ।’’ -ਪੀਟੀਆਈ