ਰਾਜਕੋਟ, 28 ਮਈ
ਗੁਜਰਾਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਿਛਲੇ 8 ਸਾਲਾਂ ‘ਚ ਅਜਿਹਾ ਕੋਈ ਕੰਮ ਨਹੀਂ ਕੀਤਾ, ਜਿਸ ਨਾਲ ਦੇਸ਼ ਵਾਸੀਆਂ ਦਾ ਸਿਰ ਸ਼ਰਮ ਨਾਲ ਝੁੱਕ ਜਾਵੇ। ਪਿਛਲੇ 8 ਸਾਲ ਦੌਰਾਨ ਉਨ੍ਹਾਂ ਦੀ ਸਰਕਾਰ ਨੇ ਮਹਾਤਮਾ ਗਾਂਧੀ ਤੇ ਸਰਦਾਰ ਪਟੇਲ ਦੇ ਸੁਫ਼ਨਿਆਂ ਦਾ ਭਾਰਤ ਉਸਾਰਨ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੇ ਗਰੀਬਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸਮੇਂ ਸਮੇਂ ਸਿਰ ਕਈ ਯੋਜਨਾਵਾਂ ਚਲਾਈਆਂ ਹਨ।