ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਤੇ ਮਛੇਰਿਆਂ ਦੇ ਹਿੱਤਾਂ ਦੀ ਰਾਖੀ ਲਈ ਕੰਧ ਵਾਂਗ ਖੜ੍ਹਾ ਹਾਂ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਕਿਸਾਨਾਂ ਤੇ ਮਛੇਰਿਆਂ ਦੇ ਹਿੱਤਾਂ ’ਤੇ ਕੋਈ ਸਮਝੌਤਾ ਨਹੀਂ ਕਰੇਗਾ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਉਨ੍ਹਾਂ ਦੀ ਰੱਖਿਆ ਲਈ ਕੰਧ ਵਾਂਗ ਖੜ੍ਹੇ ਹਨ। ਇਹ ਟਿੱਪਣੀਆਂ ਮਹੱਤਵਪੂਰਨ ਹਨ, ਕਿਉਂਕਿ...
ਫੋਟੋ ਪੀਟੀਆਈ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਕਿਸਾਨਾਂ ਤੇ ਮਛੇਰਿਆਂ ਦੇ ਹਿੱਤਾਂ ’ਤੇ ਕੋਈ ਸਮਝੌਤਾ ਨਹੀਂ ਕਰੇਗਾ ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਉਨ੍ਹਾਂ ਦੀ ਰੱਖਿਆ ਲਈ ਕੰਧ ਵਾਂਗ ਖੜ੍ਹੇ ਹਨ। ਇਹ ਟਿੱਪਣੀਆਂ ਮਹੱਤਵਪੂਰਨ ਹਨ, ਕਿਉਂਕਿ ਅਮਰੀਕਾ ਦੋਹਰੇ ਵਪਾਰ ਸਮਝੌਤੇ (BTA) ਵਿੱਚ ਖੇਤੀਬਾੜੀ ਅਤੇ ਡੇਅਰੀ ਖੇਤਰਾਂ ਵਿੱਚ ਭਾਰਤ ਤੋਂ ਡਿਊਟੀ ਰਿਆਇਤਾਂ ਦੀ ਮੰਗ ਕਰ ਰਿਹਾ ਹੈ। ਇਸ ਬਾਰੇ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ।

ਅਮਰੀਕਾ ਨੇ ਭਾਰਤ ’ਤੇ ਭਾਰੀ ਟੈਕਸ ਵੀ ਲਗਾਏ ਹਨ। ਉਨ੍ਹਾਂ ਨੇ 79ਵੇਂ ਆਜ਼ਾਦੀ ਦਿਹਾੜੇ ’ਤੇ ਦੇਸ਼ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਮੋਦੀ ਭਾਰਤ ਦੇ ਕਿਸਾਨਾਂ, ਮਛੇਰਿਆਂ ਅਤੇ ਪਸ਼ੂ ਪਾਲਕਾਂ ਨਾਲ ਸਬੰਧਤ ਕਿਸੇ ਵੀ ਨੁਕਸਾਨਦੇਹ ਨੀਤੀ ਦੇ ਖ਼ਿਲਾਫ਼ ਇੱਕ ਕੰਧ ਵਾਂਗ ਖੜ੍ਹੇ ਹਨ। ਭਾਰਤ ਆਪਣੇ ਕਿਸਾਨਾਂ, ਪਸ਼ੂ ਪਾਲਕਾਂ, ਮਛੇਰਿਆਂ ਬਾਰੇ ਕਦੇ ਵੀ ਕੋਈ ਸਮਝੌਤਾ ਸਵੀਕਾਰ ਨਹੀਂ ਕਰੇਗਾ।’’

Advertisement

ਪ੍ਰਸਤਾਵਿਤ BTA ਵਿੱਚ ਅਮਰੀਕਾ ਮੱਕੀ, ਸੋਇਆਬੀਨ, ਸੇਬ, ਬਦਾਮ ਅਤੇ ਈਥਾਨੌਲ ਵਰਗੇ ਉਤਪਾਦਾਂ 'ਤੇ ਘੱਟ ਟੈਰਿਫ ਨਾਲ ਹੀ ਅਮਰੀਕੀ ਡੇਅਰੀ ਉਤਪਾਦਾਂ ਲਈ ਵਧੀ ਹੋਈ ਪਹੁੰਚ ਦੀ ਮੰਗ ਕਰ ਰਿਹਾ ਹੈ। ਨਵੀਂ ਦਿੱਲੀ ਹਾਲਾਂਕਿ ਇਨ੍ਹਾਂ ਮੰਗਾਂ ਦਾ ਜ਼ੋਰਦਾਰ ਵਿਰੋਧ ਕਰ ਰਹੀ ਹੈ ਕਿਉਂਕਿ ਇਨ੍ਹਾਂ ਦਾ ਕਿਸਾਨਾਂ ’ਤੇ ਸਿੱਧਾ ਅਸਰ ਪਵੇਗਾ।

Advertisement
Show comments