ਸ਼ਿਮਲਾ, 7 ਦਸੰਬਰ
ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰ ਸਨੀ ਦਿਓਲ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਸੋਚਦੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਨਵੇਂ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਸਹੀ ਸਿੱਟੇ ਤਕ ਪੁੱਜੇਗੀ। ਉਨ੍ਹਾਂ ਐਤਵਾਰ ਸ਼ਾਮ ਟਵਿਟਰ ’ਤੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਾਮਲਾ ਕਿਸਾਨਾਂ ਅਤੇ ਸਰਕਾਰ ਵਿਚਾਲੇ ਹੈ ਪਰ ਉਹ ਜਾਣਦੇ ਹਨ ਕਿ ਕੁਝ ਲੋਕ ਅੰਦੋਲਨ ਦਾ ਲਾਹਾ ਲੈਣਾ ਚਾਹੁੰਦੇ ਹਨ ਅਤੇ ਉਹੀ ਲੋਕ ਅੜਿੱਕੇ ਡਾਹ ਰਹੇ ਹਨ। ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਨੇ ਇਕ ਬਿਆਨ ਵਿੱਚ ਕਿਹਾ, ‘‘ ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਖੜ੍ਹਾ ਹਾਂ ਅਤੇ ਹਮੇਸ਼ਾ ਕਿਸਾਨਾਂ ਨਾਲ ਰਹਾਂਗਾ। ਸਾਡੀ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਂਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲ ਕਰੇਗੀ ਤੇ ਸਹੀ ਸਿੱਟੇ ’ਤੇ ਪੁੱਜੇਗੀ। – ਏਜੰਸੀ