ਮੁੰਬਈ, 5 ਫਰਵਰੀ
ਬਾਲਗ ਫ਼ਿਲਮਾਂ ਦੀ ਸਾਬਕਾ ਸਟਾਰ ਮੀਆ ਖ਼ਲੀਫ਼ਾ ਨੇ ਅੱਜ ਮੁੜ ਕਿਹਾ ਕਿ ਉਹ ‘ਹਾਲੇ ਵੀ ਕਿਸਾਨਾਂ ਨਾਲ ਖੜ੍ਹੀ ਹੈ।’ ਜ਼ਿਕਰਯੋਗ ਹੈ ਕਿ ਖ਼ਲੀਫ਼ਾ (27) ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਟਵੀਟ ਕੀਤਾ ਸੀ ਤੇ ਉਸ ਨੂੰ ਕਾਫ਼ੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਮੀਆ ਨੇ ਟਵੀਟ ਕਰ ਕੇ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਦੀ ਇਕ ਫੋਟੋ ਸਾਂਝੀ ਕੀਤੀ। ਮੰਗਲਵਾਰ ਪੌਪ ਸਟਾਰ ਰਿਹਾਨਾ ਦੇ ਟਵੀਟ ਤੋਂ ਬਾਅਦ ਕਈ ਵਿਸ਼ਵ ਪ੍ਰਸਿੱਧ ਹਸਤੀਆਂ ਨੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਬਿਆਨ ਜਾਰੀ ਕਰ ਕੇ ਇਨ੍ਹਾਂ ਹਸਤੀਆਂ ਵੱਲੋਂ ਕੀਤੇ ਟਵੀਟ ਦੀ ਨਿਖੇਧੀ ਕੀਤੀ ਸੀ ਤੇ ਕਿਹਾ ਸੀ ਕਿ ਮੁੱਦੇ ਬਾਰੇ ਕੁਝ ਵੀ ਕਹਿਣ ਤੋਂ ਪਹਿਲਾਂ ਤੱਥਾਂ ਨੂੰ ਦੇਖਣਾ ਵੀ ਜ਼ਰੂਰੀ ਹੈ। ਵਿਸ਼ਵ ਪ੍ਰਸਿੱਧ ਵਾਤਾਵਰਨ ਕਾਰਕੁਨ ਗ੍ਰੇਟਾ ਥਨਬਰਗ ਵੀ ਕਿਸਾਨਾਂ ਦੇ ਹੱਕ ਵਿਚ ਟਵੀਟ ਕਰ ਚੁੱਕੀ ਹੈ। -ਪੀਟੀਆਈ