ਨਵੀਂ ਦਿੱਲੀ, 17 ਜੁਲਾਈ
ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਡੀਯੁਰੱਪਾ ਨੇ ਅੱਜ ਆਪਣੇ ਅਸਤੀਫ਼ੇ ਦੀਆਂ ਕਿਆਸਅਰਾਈਆਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ’ਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਕਰਨਾਟਕ ਵਿੱਚ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਤੇ ਸੱਤਾ ਵਿੱਚ ਲਿਆਉਣ ਲਈ ਕਿਹਾ ਹੈ। ਸ੍ਰੀ ਯੇਡੀਯੁਰੱਪਾ ਨੇ ਇਹ ਦਾਅਵਾ ਅੱਜ ਭਾਜਪਾ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਕਰਨਾਟਕ ਵਿੱਚ ਭਾਜਪਾ ਦੇ ਨੇਤਾ ਆਪਣੇ ਮੁੱਖ ਮੰਤਰੀ ਤੇ ਉਸ ਦੇ ਪਰਿਵਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਹੇ ਹਨ।