ਮੁੰਬਈ, 19 ਅਗਸਤਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਉਹ ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਐਨਸਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਣਗੇ। ਈਡੀ ਨੇ ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਮਾਮਲੇ ’ਚ ਜਾਂਚ ਲਈ ਦੇਸ਼ਮੁਖ ਨੂੰ ਤਲਬ ਕੀਤਾ ਹੈ। ਦੇਸ਼ਮੁਖ ਨੇ ਬਿਆਨ ’ਚ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਨੇ ਈਡੀ ਬਾਰੇ ਉਸ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਹੈ ਅਤੇ ਇਸ ’ਤੇ ਛੇਤੀ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਐੱਨਸੀਪੀ ਆਗੂ ਦੇਸ਼ਮੁਖ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।