ਮੈਂ ਸੰਸਦ ਵਿਚ ਵਿਦਿਆਰਥੀਆਂ ਦੀ ਆਵਾਜ਼ ਬਣਾਂਗਾ: ਰਾਹੁਲ ਗਾਂਧੀ
‘ਨੀਟ ਪ੍ਰੀਖਿਆ ਵਿਵਾਦ’ ਦਰਮਿਆਨ ਕਾਂਗਰਸ ਆਗੂ ਨੇ ਵਿਦਿਆਰਥੀਆਂ ਨੂੰ ਦਿੱਤਾ ਭਰੋਸਾ
Advertisement
ਨਵੀਂ ਦਿੱਲੀ, 9 ਜੂਨ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨੀਟ-ਯੂਜੀ ਪ੍ਰੀਖਿਆ ਵਿਵਾਦ ਦੇ ਹਵਾਲੇ ਨਾਲ ਮਨੋਨੀਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਅੱਜ ਕਿਹਾ ਕਿ ਨਵੇਂ ਕਾਰਜਕਾਲ ਲਈ ਮੋਦੀ ਵੱਲੋਂ ਹਲਫ਼ ਲੈਣ ਤੋਂ ਪਹਿਲਾਂ ਪ੍ਰੀਖਿਆ ਵਿਚ ਕਥਿਤ ‘ਬੇਨਿਯਮੀਆਂ’ ਕਰਕੇ 24 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਨੁਕਸਾਨ ਹੋਇਆ ਹੈ। ਗਾਂਧੀ ਨੇ ਦੇਸ਼ ਦੇ ਵਿਦਿਆਰਥੀਆਂ ਨੂੰ ਯਕੀਨ ਦਿਵਾਇਆ ਕਿ ਉਹ ਸੰਸਦ ਵਿਚ ਉਨ੍ਹਾਂ ਦੀ ਆਵਾਜ਼ ਬਣਨਗੇ ਤੇ ਉਨ੍ਹਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਣਗੇ। -ਪੀਟੀਆਈ
Advertisement
Advertisement
×