ਲਖਨਊ, 2 ਜਨਵਰੀ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਕਿੱਥੋਂ ਚੋਣ ਲੜਨਗੇ, ਇਸ ਦਾ ਫੈਸਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਲੀਡਰਸ਼ਿਪ ਵੱਲੋਂ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘ਮੇਰੇ ਚੋਣ ਲੜਨ ਬਾਰੇ ਕੋਈ ਸ਼ੱਕ ਨਹੀਂ ਹੈ ਪਰ ਪਾਰਟੀ ਲੀਡਰਸ਼ਿਪ ਤੈਅ ਕਰੇਗੀ ਕਿ ਮੈਂ ਕਿੱਥੋਂ ਚੋਣ ਲੜਾਂਗਾ।’ ਯੋਗੀ ਇਸ ਸਮੇਂ ਉੱਤਰ ਪ੍ਰਦੇਸ਼ ਵਿਧਾਨ ਪਰਿਸ਼ਦ ਦੇ ਮੈਂਬਰ ਹਨ, ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਅਯੁੱਧਿਆ, ਮਥੁਰਾ ਜਾਂ ਗੋਰਖਪੁਰ ਤੋਂ ਚੋਣ ਲੜਨਗੇ ਤਾਂ ਉਨ੍ਹਾਂ ਕਿਹਾ, ‘ਜਿੱਥੇ ਪਾਰਟੀ ਕਹੇਗੀ, ਮੈਂ ਉਥੋਂ ਚੋਣ ਲੜਾਂਗਾ।’