ਨਵੀਂ ਦਿੱਲੀ, 6 ਅਕਤੂਬਰ
ਰਾਬਰਟ ਵਾਡਰਾ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਆਪਣੀ ਪਤਨੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮਿਲਣ ਲਖਨਊ ਜਾਣ ਤੋਂ ਰੋਕ ਦਿੱਤਾ ਗਿਆ ਹੈ। ਫੇਸਬੁੱਕ ਪੋਸਟ ਵਿੱਚ ਵਾਡਰਾ ਨੇ ਕਿਹਾ ਕਿ ਉਹ ਆਪਣੀ ਪਤਨੀ ਨੂੰ ‘ਗ੍ਰਿਫਤਾਰ’ ਕਰਨ ਦੇ ਢੰਗ ਤੋਂ ਹੈਰਾਨ ਹਨ। ਉਨ੍ਹਾਂ ਨੇ ਕਿਹਾ, ‘ਮੈਨੂੰ ਆਪਣੀ ਪਤਨੀ ਨੂੰ ਮਿਲਣ ਲਈ ਲਖਨਊ ਜਾਣ ਤੋਂ ਰੋਕ ਦਿੱਤਾ ਗਿਆ ਹੈ। ਮੇਰੀ ਪਤਨੀ ਦੀ ਗ੍ਰਿਫ਼ਤਾਰੀ ਬਿਲਕੁਲ ਨਾਜਾਇਜ਼ ਹੈ।’