ਤਿਰੂਵਨੰਤਪੁਰਮ, 16 ਸਤੰਬਰ
ਇੱਥੋਂ ਦੇ ਜਵਾਹਰ ਨਗਰ ਵਿਚ ਸਥਿਤ ਇਕ ਬਹੁ-ਮੰਜ਼ਿਲਾ ਇਮਾਰਤ ਤੋਂ ਡਿੱਗ ਕੇ ਇਕ ਸੀਨੀਅਰ ਆਈਏਐੱਸ ਅਧਿਕਾਰੀ ਆਨੰਦ ਸਿੰਘ ਦੀ 16 ਸਾਲਾ ਧੀ ਦੀ ਮੌਤ ਹੋ ਗਈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਭਾਵਿਆ ਸਿੰਘ ਦੀ ਨੌਵੀਂ ਮੰਜ਼ਿਲ ’ਤੇ ਸਥਿਤ ਫਲੈਟ ’ਚੋਂ ਡਿੱਗ ਕੇ ਮੌਤ ਹੋਈ ਹੈ। ਇਸ ਫਲੈਟ ਵਿਚ ਉਹ ਆਪਣੇ ਪਰਿਵਾਰ ਦੇ ਨਾਲ ਰਹਿੰਦੀ ਸੀ। ਇਹ ਘਟਨਾ ਅੱਜ ਦੁਪਹਿਰ ਵੇਲੇ ਵਾਪਰੀ। ਨੌਵੀਂ ਮੰਜ਼ਿਲ ਤੋਂ ਡਿੱਗਣ ਮਗਰੋਂ ਭਾਵਿਆ ਨੂੰ ਇਕ ਨਿੱਜੀ ਹਸਪਤਾਲ ਲਿਜਾਂਦਾ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਆਈਏਐੱਸ ਅਧਿਕਾਰੀ ਆਨੰਦ ਸਿੰਘ ਇਸ ਵੇਲੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਜੋਂ ਤਾਇਨਾਤ ਹਨ। -ਪੀਟੀਆਈ