ਟ੍ਰਿਬਿਊਨ ਵੈਬ ਡੈਸਕ
ਚੰਡੀਗੜ੍ਹ, 20 ਅਪਰੈਲ
ਆਈਸੀਐਸਈ ਵੱਲੋਂ ਦਸਵੀਂ ਬੋਰਡ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਦਕਿ 12ਵੀਂ ਦੀਆਂ ਪ੍ਰੀਖਿਆਵਾਂ ਆਫਲਾਈਨ ਕਰਵਾਉਣ ਲਈ ਬਾਅਦ ਵਿਚ ਫੈਸਲਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਆਈਸੀਐਸਈ ਨੇ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਸਬੰਧੀ ਹੁਕਮ ਜਾਰੀ ਕੀਤੇ ਸਨ।