ਲਖਨਊ, 27 ਫਰਵਰੀ
ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਅੱਜ ਕਿਹਾ ਕਿ ਜੇ ਖੇਤੀ ਕਾਨੂੰਨ ਰੱਦ ਹੋਏ ਤਾਂ ਭਵਿੱਖ ਵਿੱਚ ਅਜਿਹੀਆਂ ਹੋਰ ਮੰਗਾਂ ਉਭਰਨਗੀਆਂ। ਇੱੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਠਾਵਲੇ ਨੇ ਉਤਰ ਪ੍ਰਦੇਸ਼ ਵਿੱਚ ਖੱਤਰੀ ਭਾਈਚਾਰੇ ਲਈ 15 ਫ਼ੀਸਦੀ ਰਾਖਵਾਂਕਰਨ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, ‘ਗ਼ਰੀਬੀ ਰੇਖਾਂ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਰਾਖਵਾਂਕਰਨ ਮਿਲਣਾ ਚਾਹੀਦਾ ਹੈ।’’ ਕਿਸਾਨ ਪ੍ਰਦਰਸ਼ਨ ਬਾਰੇ ਟਿੱਪਣੀ ਕਰਦਿਆਂ ਸ੍ਰੀ ਅਠਵਾਲੇ ਨੇ ਕਿਹਾ ਕਿ ਐੱਨਡੀਏ ਸਰਕਾਰ ਕਿਸਾਨਾਂ ਦੇ ਖ਼ਿਲਾਫ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਸਹੀ ਨਹੀਂ ਹੈ। ਜੇ ਅੱਜ ਕਾਨੂੰਨ ਵਾਪਸ ਲਏ ਜਾਂਦੇ ਹਨ ਤਾਂ ਭਵਿੱਖ ਵਿੱਚ ਅਜਿਹੀਆਂ ਹੋਰ ਮੰਗਾਂ ਉਠਣਗੀਆਂ। ਉਨ੍ਹਾਂ ਕਿਸਾਨ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਉਹ ਕਿਸਾਨਾਂ ਲਈ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ। -ਆਈਏਐੱਨਐੱਸ