ਗੁਹਾਟੀ: ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਅੱਜ ਕਿਹਾ ਕਿ ਜੇਕਰ ਉਹ ਚੁਣੇ ਜਾਂਦੇ ਹਨ ਤਾਂ ਉਹ ਯਕੀਨੀ ਬਣਾਉਣਗੇ ਕਿ ਨਾਗਰਿਕਤਾ ਸੋਧ ਐਕਟ (ਸੀਏਏ) ਲਾਗੂ ਨਾ ਹੋਵੇੇ। ਆਸਾਮ ’ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਰੂਬਰੂ ਹੁੰਦਿਆਂ ਸਿਨਹਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸੀਏਏ ਨੂੰ ਹੁਣ ਤੱਕ ਅਮਲ ਵਿੱਚ ਨਹੀਂ ਲਿਆ ਸਕੀ, ਕਿਉਂਕਿ ਐਕਟ ਦਾ ਖਰੜਾ ਕਾਹਲੀ ਵਿੱਚ ‘ਹਾਸੋਹੀਣੇ ਢੰਗ’ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਕੋਵਿਡ ਦਾ ਬਹਾਨਾ ਲਾਉਂਦੀ ਰਹੀ, ਪਰ ਹੁਣ ਤੱਕ ਵੀ ਉਹ ਇਸ ਨੂੰ ਲਾਗੂ ਨਹੀਂ ਕਰ ਸਕੀ। -ਪੀਟੀਆਈ