DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੇ India ਨੇ ਭਵਿੱਖ ’ਚ ਕੋਈ ਗਲਤੀ ਕੀਤੀ ਤਾਂ Kolkata ਤੱਕ ਹਮਲਾ ਕੀਤਾ ਜਾਵੇਗਾ: Khawaja Asif

Pakistan Defense Minister Khawaja Asif ਨੇ ਭਾਰਤ ਨੂੰ ਦਿੱਤੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
Pakistan Defence Minister Khawaja Asif
Advertisement

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸ਼ਨਿੱਚਰਵਾਰ ਨੂੰ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਭਵਿੱਖ ਵਿੱਚ ਭਾਰਤ ਨੇ ਕੋਈ ਵੀ ਗਲਤੀ ਕੀਤੀ ਤਾਂ ਪਾਕਿਸਤਾਨ ਇਸ ਦਾ ਜਵਾਬ ਕੋਲਕਾਤਾ ਤੱਕ ਹਮਲਾ ਕਰਕੇ ਦੇਵੇਗਾ। ਸਿਆਲਕੋਟ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੇ ਇਸ ਵਾਰ ਕੋਈ ਵੀ ਝੂਠੀ ਕਾਰਵਾਈ ਜਾਂ ਸਾਜ਼ਿਸ਼ ਰਚਣ ਦੀ ਕੋਸ਼ਿਸ਼ ਕੀਤੀ ਤਾਂ ਪਾਕਿਸਤਾਨੀ ਫੌਜ ਆਪਣੀ ਕਾਰਵਾਈ ਨੂੰ ਕੋਲਕਾਤਾ ਤੱਕ ਲੈ ਜਾਵੇਗੀ।

ਖਵਾਜਾ ਆਸਿਫ ਨੇ ਬਿਨਾਂ ਕਿਸੇ ਸਬੂਤ ਦੇ ਇਹ ਦਾਅਵਾ ਵੀ ਕੀਤਾ ਕਿ ਭਾਰਤ ਹੋਰ ਕਿਸੇ ਦੀਆਂ ਲਾਸ਼ਾਂ ਦਿਖਾ ਕੇ ਕੋਈ ਝੂਠਾ ਅਪਰੇਸ਼ਨ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ ਤਾਂ ਕਿ ਪਾਕਿਸਤਾਨ ਨੂੰ ਬਦਨਾਮ ਕੀਤਾ ਜਾ ਸਕੇ। ਉਨ੍ਹਾਂ ਦਾ ਇਹ ਬਿਆਨ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਉਸ ਗੱਲ ਦੇ ਜਵਾਬ ਵਿੱਚ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਪਾਕਿਸਤਾਨ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਪਰੈਲ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਭਾਰੀ ਤਣਾਅ ਰਿਹਾ ਸੀ।

Advertisement

Advertisement
Advertisement
×