ਨਵੀਂ ਦਿੱਲੀ, 8 ਅਕਤੂਬਰ
ਆਜ਼ਾਦ ਸਮਾਜ ਪਾਰਟੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਅੱਜ ਕਿਹਾ ਹੈ ਕਿ ਜੇ 7 ਦਿਨਾਂ ਅੰਦਰ ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਉਹ ਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੇੜੀ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨੂੰ ਮਿਲਣਾ ਚਾਹੀਦਾ ਹੈ।