ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਦੀ, ਸ਼ਾਹ ਤੇ ਅੰਬਾਨੀ ਇੱਕ ਹਨ ਤਾਂ ਸੁਰੱਖਿਅਤ ਹਨ: ਰਾਹੁਲ

ਮਨੀਪੁਰ ਵੱਲ ਧਿਆਨ ਨਾ ਦੇਣ ’ਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਮੌਕੇ ਪ੍ਰੈਸ ਅੱਗੇ ਪੋਸਟਰ ਦਿਖਾ ਕੇ ਧਾਰਾਵੀ ਦੀ ਜ਼ਮੀਨ ਅਡਾਨੀ ਨੂੰ ਦਿੱਤੇ ਜਾਣ ਦਾ ਮੁੱਦਾ ਚੁੱਕਦੇ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ। -ਫੋਟੋ: ਏਐਨਆਈ
Advertisement

ਰਾਂਚੀ, 18 ਨਵੰਬਰ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਭਾਜਪਾ ਦੇ ਨਾਅਰੇ ‘ਏਕ ਰਹੇਂਗੇ ਤੋ ਸੇਫ ਰਹੇਂਗੇ’ ’ਤੇ ਵਿਅੰਗ ਕਰਦਿਆਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅੰਬਾਨੀ ਜਿਹੇ ਅਰਬਪਤੀਆਂ ਵਿਚਾਲੇ ਇਕਜੁੱਟਤਾ ਲਈ ਦਿੱਤਾ ਗਿਆ ਹੈ। ਕਾਂਗਰਸ ਆਗੂ ਨੇ ਮਨੀਪੁਰ ਦਾ ਦੌਰਾ ਨਾ ਕਰਨ ਲਈ ਮੋਦੀ ਨੂੰ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਸੂਬਾ ਪਿਛਲੇ ਡੇਢ ਸਾਲ ਤੋਂ ਸੜ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਾਹ ਮਨੀਪੁਰ ’ਚ ਹਿੰਸਾ ਰੋਕਣ ’ਚ ਦਿਲਚਸਪੀ ਨਹੀਂ ਲੈ ਰਹੇ ਕਿਉਂਕਿ ਉਹ ਆਪਣੇ ਹਿੱਤਾਂ ਲਈ ਕੰਮ ਕਰ ਰਹੇ ਹਨ।

Advertisement

ਗਾਂਧੀ ਨੇ ਰਾਂਚੀ ’ਚ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਉਂਦਿਆਂ ਕਿਹਾ, ‘ਮੈਂ ਭਾਜਪਾ ਦੇ ਨਾਅਰੇ ‘ਏਕ ਹੈਂ ਤੋ ਸੇਫ ਹੈਂ’ ਦਾ ਅਸਲੀ ਮਤਲਬ ਸਮਝਾਉਂਦਾ ਹਾਂ। ਇਸ ਦਾ ਮਤਲਬ ਹੈ ਕਿ ਜੇ ਮੋਦੀ, ਸ਼ਾਹ ਤੇ ਅੰਬਾਨੀ ਇੱਕ ਹਨ ਤਾਂ ਉਹ ਸੁਰੱਖਿਅਤ ਹਨ।’ ਉਨ੍ਹਾਂ ਦੋਸ਼ ਲਾਇਆ ਕਿ ਹਵਾਈ ਅੱਡਿਆਂ, ਬੰਦਰਗਾਹਾਂ ਤੇ ਕੁਦਰਤੀ ਸਰੋਤਾਂ ਸਮੇਤ ਦੇਸ਼ ਦੀਆਂ ਅਹਿਮ ਜਾਇਦਾਦਾਂ ਪਾਰਦਰਸ਼ੀ ਟੈਂਡਰ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਅਡਾਨੀ ਤੇ ਅੰਬਾਨੀ ਜਿਹੇ ਅਰਬਪਤੀਆਂ ਨੂੰ ਸੌਂਪੀਆਂ ਜਾ ਰਹੀਆਂ ਹਨ। ਗਾਂਧੀ ਨੇ ਕਿਹਾ ਕਿ ਜਾਤੀ ਆਧਾਰਿਤ ਜਨਗਣਨਾ ਦੇਸ਼ ਲਈ ਜ਼ਰੂਰੀ ਹੈ ਅਤੇ ਇਸ ਤੋਂ ਇਹ ਪਤਾ ਲੱਗੇਗਾ ਕਿ ਕਿਸ ਕੋਲ ਕਿੰਨਾ ਪੈਸਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਾਂਗਰਸ ਨੂੰ ਸਟੀਕ ਫ਼ੈਸਲਾ ਲੈਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ, ‘ਇਹ ਵਿਚਾਰਧਾਰਾਵਾਂ ਦੀ ਲੜਾਈ ਹੈ। ਇੱਕ ਪਾਸੇ ਇੰਡੀਆ ਗੱਠਜੋੜ ਹੈ ਜੋ ਸੰਵਿਧਾਨ ਦੀ ਰਾਖੀ ਕਰ ਰਿਹਾ ਹੈ ਅਤੇ ਗਰੀਬਾਂ, ਦਲਿਤਾਂ ਤੇ ਕਬਾਇਲੀਆਂ ਦੀ ਸਰਕਾਰ ਚਲਾਉਣਾ ਚਾਹੁੰਦਾ ਹੈ। ਦੂਜੇ ਪਾਸੇ ਉਹ ਤਾਕਤਾਂ ਹਨ ਜੋ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀਆਂ ਹਨ।’ -ਪੀਟੀਆਈ

Advertisement
Show comments