ਨਵੀਂ ਦਿੱਲੀ: ਦਿੱਲੀ ਦੀਆਂ ਹੱਦਾਂ ’ਤੇ ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ’ਤੇ ਅੱਜ ਗਾਜ਼ੀਪੁਰ ਹੱਦ ’ਤੇ ਟਰੈਕਟਰ ਰੈਲੀ ਕੱਢੀ ਗਈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਸਰਕਾਰ ਗੱਲਬਾਤ ਕਰੇਗੀ। ਜੇ ਨਹੀਂ ਕਰਦੀ ਤਾਂ ਅਸੀਂ ਅਗਲਾ ਕਦਮ ਚੁੱਕਾਂਗੇ। ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਭਾਰਤ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਤੇ ਐੱਮਐੱਸਪੀ ’ਤੇ ਕੋਈ ਕਾਨੂੰਨ ਨਹੀਂ ਬਣਾਉਂਦੀ।’ ਉਨ੍ਹਾਂ ਕਿਹਾ ਕਿ ਭਲਕ ਦੀ ਟਰੈਕਟਰ ਰੈਲੀ ਤੋਂ ਪਹਿਲਾਂ ਦਿੱਲੀ-ਗਾਜ਼ੀਪੁਰ ਹੱਦ ’ਤੇ ਤਿਆਰੀਆਂ ਚੱਲ ਰਹੀਆਂ ਹਨ। ਇਸ ਦੀ ਰਿਹਰਸਲ ਅੱਜ ਕੀਤੀ ਗਈ ਹੈ। –ਪੱਤਰ ਪ੍ਰੇਰਕ