
ਨਵੀਂ ਦਿੱਲੀ, 18 ਮਾਰਚ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੇ ਵਿਰੋਧੀ ਧਿਰ ਗੱਲਬਾਤ ਲਈ ਅੱਗੇ ਆਉਂਦੀ ਹੈ ਤਾਂ ਸੰਸਦ 'ਚ ਮੌਜੂਦਾ ਰੇੜਕਾ ਸੁਲਝਾਇਆ ਜਾ ਸਕਦਾ ਹੈ। ਅੱਜ ਇੱਥੇ ਸ੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਕੁਝ ਅਜਿਹੇ ਮੁੱਦੇ ਹਨ, ਜੋ ਰਾਜਨੀਤੀ ਤੋਂ ਉੱਪਰ ਹਨ ਅਤੇ ਇੱਥੋਂ ਤੱਕ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵੀ ਵਿਦੇਸ਼ੀ ਧਰਤੀ 'ਤੇ ਘਰੇਲੂ ਰਾਜਨੀਤੀ 'ਤੇ ਚਰਚਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ