ਚੋਣ ਕਮਿਸ਼ਨ ’ਤੇ ਜੇ ਭਰੋਸਾ ਨਹੀਂ ਤਾਂ ਲੋਕ ਸਭਾ ਤੋਂ ਅਸਤੀਫਾ ਦੇਣ ਰਾਹੁਲ: ਭਾਜਪਾ
ਭਾਰਤੀ ਜਨਤਾ ਪਾਰਟੀ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ‘ਵੋਟ ਚੋਰੀ’ ਨਾਲ ਜੁੜੇ ਉਨ੍ਹਾਂ ਦੇ ਦਾਅਵੇ ਬਾਰੇ ਲਿਖਤ ਹਲਫ਼ਨਾਮਾ ਨਾ ਦੇਣ ਲਈ ਅੱਜ ਨਿਸ਼ਾਨਾ ਸੇਧਿਆ ਅਤੇ ਕਿਹਾ ਕਿ ਜੇਕਰ ਕਾਂਗਰਸੀ ਆਗੂ ਨੂੰ ਚੋਣ ਕਮਿਸ਼ਨ ’ਤੇ ਭਰੋਸਾ ਨਹੀਂ ਹੈ ਤਾਂ ਉਨ੍ਹਾਂ...
Advertisement
ਭਾਰਤੀ ਜਨਤਾ ਪਾਰਟੀ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ‘ਵੋਟ ਚੋਰੀ’ ਨਾਲ ਜੁੜੇ ਉਨ੍ਹਾਂ ਦੇ ਦਾਅਵੇ ਬਾਰੇ ਲਿਖਤ ਹਲਫ਼ਨਾਮਾ ਨਾ ਦੇਣ ਲਈ ਅੱਜ ਨਿਸ਼ਾਨਾ ਸੇਧਿਆ ਅਤੇ ਕਿਹਾ ਕਿ ਜੇਕਰ ਕਾਂਗਰਸੀ ਆਗੂ ਨੂੰ ਚੋਣ ਕਮਿਸ਼ਨ ’ਤੇ ਭਰੋਸਾ ਨਹੀਂ ਹੈ ਤਾਂ ਉਨ੍ਹਾਂ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ‘ਨੈਤਿਕ ਆਧਾਰ’ ਉੱਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਭਾਜਪਾ ਦੇ ਕੌਮੀ ਤਰਜਮਾਨ ਗੌਰਵ ਭਾਟੀਆ ਨੇ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਪਾਰਟੀ ਦੀ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਚੋਣਾਂ ਵਿੱਚ ਭਰੋਸਾ ਨਹੀਂ ਹੈ ਤਾਂ ਉਹ ਵੀ ਰਾਜ ਸਭਾ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦੇਣ।
Advertisement
Advertisement