ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੇ ਹਰਿਆਣਾ ਨੂੰ ਪਾਣੀ ਛੱਡਿਆ ਹੁੰਦਾ ਤਾਂ ਡੈਮ ਨਾ ਭਰਦੇ: ਤ੍ਰਿਪਾਠੀ

ਬੀਬੀਐੱਮਬੀ ਨੇ ਪੰਜਾਬ ਸਰਕਾਰ ’ਤੇ ਸੇਧਿਆ ਨਿਸ਼ਾਨਾ
Advertisement

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਅੱਜ ਪੰਜਾਬ ਵਿੱਚ ਹੜ੍ਹਾਂ ਕਾਰਨ ਅਸਿੱਧੇ ਤੌਰ ’ਤੇ ਰਾਜ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜੇ ਹਰਿਆਣਾ ਨੂੰ ਪਹਿਲਾਂ ਵੱਧ ਪਾਣੀ ਛੱਡਿਆ ਹੁੰਦਾ ਤਾਂ ਡੈਮ ’ਚ ਪਾਣੀ ਦਾ ਪੱਧਰ ਚਾਰ ਫੁੱਟ ਤੱਕ ਹੇਠਾਂ ਆ ਜਾਣਾ ਸੀ ਅਤੇ ਪਹਾੜਾਂ ਵਿੱਚੋਂ ਹੁਣ ਆਏ ਪਾਣੀ ਲਈ ਜਗ੍ਹਾ ਬਣ ਜਾਣੀ ਸੀ। ਚੇਅਰਮੈਨ ਨੇ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਦੌਰਾਨ ਵੱਡੀ ਤਬਾਹੀ ਤੋਂ ਬਚਾਉਣ ਵਿੱਚ ਡੈਮਾਂ ਦੀ ਭੂਮਿਕਾ ਅਹਿਮ ਰਹਿਣ ਦਾ ਤਰਕ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਨੇ ਪਹਾੜਾਂ ’ਚੋਂ ਆਏ ਪਾਣੀ ਨੂੰ ਸੰਭਾਲਿਆ ਹੈ। ਦੱਸਣਯੋਗ ਹੈ ਕਿ ਹੜ੍ਹਾਂ ਦੀ ਸਥਿਤੀ ਤੋਂ ਕੁੱਝ ਸਮਾਂ ਪਹਿਲਾਂ ਹਰਿਆਣਾ ਨੇ ਪੰਜਾਬ ਤੋਂ ਵਾਧੂ ਪਾਣੀ ਦੀ ਮੰਗ ਕੀਤੀ ਸੀ ਅਤੇ ਪੰਜਾਬ ਨੇ ਸਾਫ਼ ਮਨ੍ਹਾਂ ਕਰ ਦਿੱਤਾ ਸੀ। ਉਸ ਸਮੇਂ ਪੰਜਾਬ ਤੇ ਹਰਿਆਣਾ ਦਰਮਿਆਨ ਕਾਫ਼ੀ ਤਣਾਅ ਵੀ ਸੀ। ਹਰਿਆਣਾ ਤੇ ਰਾਜਸਥਾਨ ਨੇ ਕੱਲ੍ਹ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਆਪੋ-ਆਪਣੀਆਂ ਨਹਿਰਾਂ ’ਚ ਪਾਣੀ ਦੀ ਮੰਗ ਜ਼ੀਰੋ ਕਰ ਦਿੱਤੀ ਸੀ। ਬੀਬੀਐੱਮਬੀ ਦੇ ਚੇਅਰਮੈਨ ਤ੍ਰਿਪਾਠੀ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਜਿੱਥੇ ਡੈਮਾਂ ਵਿਚਲੇ ਪਾਣੀ ਬਾਰੇ ਅੰਕੜੇ ਸਾਂਝੇ ਕੀਤੇ, ਉੱਥੇ ਅਸਿੱਧੇ ਤੌਰ ’ਤੇ ਹਰਿਆਣਾ ਨੂੰ ਪਿਛਲੇ ਸਮੇਂ ਦੌਰਾਨ ਵਾਧੂ ਪਾਣੀ ਨਾ ਛੱਡੇ ਜਾਣ ਨੂੰ ਲੈ ਕੇ ਪੰਜਾਬ ਨੂੰ ਨਿਸ਼ਾਨੇ ’ਤੇ ਲਿਆ। ਪੰਜਾਬ ’ਚ ਆਏ ਹੜ੍ਹਾਂ ਦੇ ਮਾਮਲੇ ’ਚ ਸਥਿਤੀ ਸਪਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਡੈਮਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਦਰਿਆਵਾਂ ’ਚ ਪਾਣੀ ਛੱਡਣਾ ਪੈ ਰਿਹਾ ਹੈ। ਪਾਣੀ ਛੱਡਣ ਲਈ ਭਾਈਵਾਲ ਸੂਬਿਆਂ ਦੀ ਸਹਿਮਤੀ ਲਈ ਜਾਂਦੀ ਹੈ। ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਡੈਮਾਂ ’ਚੋਂ ਪਾਣੀ ਹੌਲੀ-ਹੌਲੀ ਛੱਡਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਭਾਖੜਾ ’ਚ ਪਾਣੀ ਦਾ ਪੱਧਰ 1680 ਤੋਂ ਪਾਰ ਨਹੀਂ ਹੋਣ ਦਿੱਤਾ ਗਿਆ। ਚੇਅਰਮੈਨ ਨੇ ਦੱਸਿਆ ਕਿ ਪੌਂਗ ਡੈਮ ’ਚ ਪਹਾੜਾਂ ਵਿੱਚੋਂ ਆਏ ਪਾਣੀ ਨੇ ਰਿਕਾਰਡ ਤੋੜ ਦਿੱਤੇ ਹਨ ਅਤੇ ਸਾਲ 2023 ਦੇ ਹੜ੍ਹਾਂ ਨਾਲੋਂ ਐਤਕੀਂ ਪੌਂਗ ਡੈਮ ਵਿੱਚ 20 ਫ਼ੀਸਦ ਵੱਧ ਪਾਣੀ ਆਇਆ ਹੈ। ਪਹਿਲਾਂ ਕਦੇ ਵੀ ਏਨਾ ਪਾਣੀ ਨਹੀਂ ਆਇਆ ਸੀ। ਤ੍ਰਿਪਾਠੀ ਨੇ ਕਿਹਾ ਕਿ ਸਾਲ 2023 ’ਚ ਪੌਂਗ ਡੈਮ ’ਚ 9.52 ਅਰਬ ਕਿਊਬਿਕ ਮੀਟਰ ਪਾਣੀ ਆਇਆ ਸੀ ਜਦੋਂਕਿ ਐਤਕੀਂ ਪਹਿਲੀ ਜੁਲਾਈ ਤੋਂ ਹੁਣ ਤੱਕ 11.70 ਅਰਬ ਕਿਊਬਿਕ ਮੀਟਰ ਪਾਣੀ ਆ ਚੁੱਕਾ ਹੈ।

Advertisement
Advertisement
Show comments