ਸ੍ਰੀਨਗਰ, 11 ਜਨਵਰੀ
ਕਸ਼ਮੀਰ ਜ਼ੋਨ ਦੇ ਆਈਜੀਪੀ ਵਿਜੈ ਕੁਮਾਰ ਨੇ ਗਣਤੰਤਰ ਦਿਵਸ ਸਮਾਗਮਾਂ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਰੇਂਜਾਂ ਦੇ ਉਪ-ਇੰਸਪੈਕਟਰ ਜਨਰਲਾਂ, ਸੀਨੀਅਰ ਐੱਸਪੀਜ਼ੀ ਤੇ ਹੋਰ ਅਧਿਕਾਰੀਆਂ ਨਾਲ ਕਸ਼ਮੀਰ ਵਿੱਚ ਸਥਿਤ ਪੁਲੀਸ ਕੰਟਰੋਲ ਰੂਮ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੁਲੀਸ ਬੁਲਾਰੇ ਨੇ ਦੱਸਿਆ ਕਿ ਅਧਿਕਾਰੀਆਂ ਨੇ ਆਈਜੀਪੀ ਨੂੰ ਉਨ੍ਹਾਂ ਦੇ ਸਬੰਧਤ ਇਲਾਕਿਆਂ ਦੀ ਸੁਰੱਖਿਆ ਸਥਿਤੀ ਤੇ ਚੁਣੌਤੀਆਂ ਨਾਲ ਨਜਿੱਠਣ ਲਈ ਅਪਣਾਏ ਗਏ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੂੰ ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਤਿਆਰੀਆਂ ਤੇ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਕੋਵਿਡ- 19 ਦੀ ਤੀਜੀ ਲਹਿਰ ਦੇ ਮੱਦੇਨਜ਼ਰ ਚੁੱਕੇ ਗਏ ਕਦਮਾਂ ਬਾਰੇ ਵੀ ਦੱਸਿਆ ਗਿਆ। ਆਈਜੀਪੀ ਨੇ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਚੁੱਕੇ ਕਦਮਾਂ ਅਤੇ ਅਤਿਵਾਦੀਆਂ ਵਿਰੋਧੀ ਮੁਹਿੰਮਾਂ ਬਾਰੇ ਵੀ ਚਰਚਾ ਕੀਤੀ। -ਪੀਟੀਆਈ