ਗੈਰਕਾਨੂੰਨੀ ਸੱਟੇਬਾਜ਼ੀ ਐਪ ਮਾਮਲਾ: ਈਡੀ ਵੱਲੋਂ ਮਿਮੀ ਚੱਕਰਵਰਤੀ ਅਤੇ ਉਰਵਸ਼ੀ ਰੌਤੇਲਾ ਤਲਬ
ED summons Urvashi Rautela, Mimi Chakraborty in illegal betting app case ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਦੇ ਮਾਮਲੇ ’ਤੇ ਬੰਗਾਲੀ ਅਦਾਕਾਰਾ ਅਤੇ ਸਾਬਕਾ ਸੰਸਦ ਮੈਂਬਰ ਮਿਮੀ ਚੱਕਰਵਰਤੀ ਅਤੇ ਅਦਾਕਾਰਾ ਉਰਵਸ਼ੀ ਰੌਤੇਲਾ ਖ਼ਿਲਾਫ਼ ਕਾਰਵਾਈ ਸ਼ੁਰੂ ਕਰਦਿਆਂ ਤਲਬ ਕੀਤਾ ਹੈ। ਈਡੀ ਨੇ ਮਿਮੀ ਚੱਕਰਵਰਤੀ ਨੂੰ 15 ਅਤੇ ਉਰਵਸ਼ੀ ਰੌਤੇਲਾ ਨੂੰ 16 ਸਤੰਬਰ ਨੂੰ ਤਲਬ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਦਿੱਲੀ ਹੈੱਡਕੁਆਰਟਰ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਰਵਸ਼ੀ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਗਈ ਸੀ ਤੇ ਇਸ ਜਾਂਚ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਇਸ ਈਡੀ ਜਾਂਚ ਦੇ ਦਾਇਰੇ ਵਿਚ ਸ਼ਾਮਿਲ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਹੋਰ ਵਧਾ ਦਿੱਤਾ ਗਿਆ ਹੈ। ਇਹ ਸੰਮਨ ਕੁਝ ਦਿਨ ਪਹਿਲਾਂ ਸਾਬਕਾ ਕ੍ਰਿਕਟਰਾਂ ਸ਼ਿਖਰ ਧਵਨ ਅਤੇ ਸੁਰੇਸ਼ ਰੈਨਾ ਤੋਂ ਵੀ ਐਪ ਨਾਲ ਜੁੜੇ ਪ੍ਰਚਾਰਕ ਇਕਰਾਰਨਾਮਿਆਂ ਅਤੇ ਵਿੱਤੀ ਲੈਣ-ਦੇਣ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਕੀਤੇ ਗਏ ਹਨ। ਈਡੀ ਦੇ ਦੋਸ਼ ਹਨ ਕਿ 1xBet ਭਾਰਤ ਵਿੱਚ ਗੈਰ-ਕਾਨੂੰਨੀ ਕੰਮ ਕਰਦਾ ਹੈ।