ਰੁੱਖਾਂ ਦੀ ਗ਼ੈਰਕਾਨੂੰਨੀ ਕਟਾਈ: ਸੁਪਰੀਮ ਕੋਰਟ ਵੱਲੋਂ ਕੇਂਦਰ, NDMA ਤੇ ਪੰਜਾਬ ਸਣੇ ਹੋਰਨਾਂ ਰਾਜਾਂ ਦੀ ਜਵਾਬਤਲਬੀ
Rain Disaster: ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਰਾਜਾਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਨੋਟਿਸ ਲੈਂਦੇ ਹੋਏ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ, ਕੌਮੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਅਤੇ ਹੋਰਾਂ ਦੀ ਜਵਾਬਤਲਬੀ ਨਿਰਧਾਰਿਤ ਕਰਦਿਆਂ ਕਿਹਾ ਕਿ ਇਹ ਆਫ਼ਤਾਂ ਰੁੱਖਾਂ...
Rain Disaster: ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਰਾਜਾਂ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਨੋਟਿਸ ਲੈਂਦੇ ਹੋਏ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ, ਕੌਮੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਅਤੇ ਹੋਰਾਂ ਦੀ ਜਵਾਬਤਲਬੀ ਨਿਰਧਾਰਿਤ ਕਰਦਿਆਂ ਕਿਹਾ ਕਿ ਇਹ ਆਫ਼ਤਾਂ ਰੁੱਖਾਂ ਦੀ ਗੈਰ-ਕਾਨੂੰਨੀ ਕਟਾਈ ਕਾਰਨ ਆਈਆਂ ਹਨ।
ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀਆਰ ਗਵਈ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐਨਐਚਏਆਈ) ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ ਅਤੇ ਕਸ਼ਮੀਰ ਅਤੇ ਪੰਜਾਬ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ। ਬੈਂਚ ਇੱਕ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਰੁੱਖਾਂ ਦੀ ਗੈਰ-ਕਾਨੂੰਨੀ ਕਟਾਈ ਅਜਿਹੀਆਂ ਆਫ਼ਤਾਂ ਦਾ ਇੱਕ ਵੱਡਾ ਕਾਰਨ ਹੈ।
ਬੈਂਚ ਨੇ ਅਨਾਮਿਕਾ ਰਾਣਾ ਵੱਲੋਂ ਦਾਇਰ ਪਟੀਸ਼ਨ ਨੂੰ ਦੋ ਹਫ਼ਤਿਆਂ ਬਾਅਦ ਸੁਣਵਾਈ ਲਈ ਸੂਚੀਬੱਧ ਕੀਤਾ ਅਤੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਸੁਧਾਰਾਤਮਕ ਉਪਾਅ ਯਕੀਨੀ ਬਣਾਉਣ ਲਈ ਕਿਹਾ। ਸੀਜੇਆਈ ਨੇ ਕਿਹਾ, ‘‘ਅਸੀਂ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਬੇਮਿਸਾਲ ਜ਼ਮੀਨ ਖਿਸਕਣ ਅਤੇ ਹੜ੍ਹ ਦੇਖੇ ਹਨ। ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਹੜ੍ਹਾਂ ਵਿੱਚ ਵੱਡੀ ਮਾਤਰਾ ਵਿੱਚ ਲੱਕੜ ਵਹਿ ਗਈ ਹੈ। ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਦਰੱਖਤਾਂ ਦੀ ਗੈਰ-ਕਾਨੂੰਨੀ ਕਟਾਈ ਹੋਈ ਹੈ। ਇਸ ਲਈ, ਜਵਾਬਦੇਹ ਲੋਕਾਂ ਨੂੰ ਨੋਟਿਸ ਜਾਰੀ ਕਰੋ। ਦੋ ਹਫ਼ਤਿਆਂ ਵਿੱਚ ਜਵਾਬ ਦਿਓ...।"