ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਰਲ ਵਿੱਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆਈਆਂ

ਪੰਜਾਬੀ ਟ੍ਰਿਬਿਊਨ, ਵੈੱਬ ਡੈੱਸਕ ਚੰਡੀਗੜ੍ਹ, 30 ਜੁਲਾਈ ਕੇਰਲ ਵਿੱਚ ਪਏ ਭਾਰੀ ਮੀਂਹ ਦੌਰਾਨ ਵਾਇਨਾਡ ਦੇ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਮੌਤਾਂ ਦਾ ਅੰਕੜਾ ਅਰਧ ਸੈਂਕੜੇ ਤੋਂ ਪਾਰ ਹੋ ਗਿਆ ਹੈ। ਇਸ ਦੌਰਾਨ ਸਵੇਰ ਤੋਂ ਹੀ ਐਨਡੀਆਰਐੱਫ਼ ਅਤੇ ਫਾਇਰ ਸਰਵਿਸ ਦੀਆਂ...
ਪੀਟੀਆਈ ਫੋਟੋ
Advertisement

ਪੰਜਾਬੀ ਟ੍ਰਿਬਿਊਨ, ਵੈੱਬ ਡੈੱਸਕ

ਚੰਡੀਗੜ੍ਹ, 30 ਜੁਲਾਈ

Advertisement

ਕੇਰਲ ਵਿੱਚ ਪਏ ਭਾਰੀ ਮੀਂਹ ਦੌਰਾਨ ਵਾਇਨਾਡ ਦੇ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਮੌਤਾਂ ਦਾ ਅੰਕੜਾ ਅਰਧ ਸੈਂਕੜੇ ਤੋਂ ਪਾਰ ਹੋ ਗਿਆ ਹੈ। ਇਸ ਦੌਰਾਨ ਸਵੇਰ ਤੋਂ ਹੀ ਐਨਡੀਆਰਐੱਫ਼ ਅਤੇ ਫਾਇਰ ਸਰਵਿਸ ਦੀਆਂ ਟੀਮਾਂ ਵੱਲੋਂ ਵੱਡੇ ਪੱਧਰ ’ਤੇ ਰਾਹਤ ਕਾਰਜ ਜਾਰੀ ਹਨ, ਉਧਰ ਸੂਬਾ ਸਰਕਾਰ ਨੇ ਰਾਹਤ ਕਾਰਜਾਂ ਲਈ ਫੌਜ ਦੀ ਮਦਦ ਮੰਗੀ ਹੈ ।

 

ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਥਾਂ ਤੋਂ ਸੁਰੱਖਿਅਤ ਥਾਂ ’ਤੇ ਲੈ ਕੇ ਜਾਂਦੇ ਹੋਏ ਰਾਹਤ ਕਰਮੀ। ਫੋਟੋ ਰਾਈਟਰਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਮੀਨ ਖਿਸਕਣ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਪ੍ਰਭਾਵਿਤ ਖੇਤਰ ਵਿਚ ਵੱਖ ਵੱਖ ਟੀਮਾਂ ਵੱਲੋਂ ਰਾਹਤ ਕਾਰਜ ਚਲਾਏ ਜਾ ਰਹੇ ਹਨ। ਫੋਟੋ ਪੀਟੀਆਈ

ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਨਡੀਆਰਐੱਫ਼ ਦੀਆਂ 4 ਟੀਮਾਂ ਨੂੰ ਕੰਮ ’ਤੇ ਲਾਇਆ ਗਿਆ ਹੈ

ਫੋਟੋ ਪੀਟੀਆਈ

ਉਧਰ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ਵਿਚ ਆਪਣੇ ਸੰਬੋਧਨ ਦੌਰਾਨ ਕਿਹਾ ਹੈ ਕਿ ਕੇਂਦਰ ਸਰਕਾਰ ਕੇਰਲ ਨੂੰ ਹਰ ਸੰਭਵ ਮਦਦ ਕਰੇ।

ਫੋਟੋ ਪੀਟੀਆਈ

 

Advertisement
Show comments