IMD MONSOON JULY ਜੁਲਾਈ ਵਿੱਚ ਆਮ ਨਾਲੋਂ ਵੱਧ ਮੀਂਹ ਪੈਣਗੇ: ਭਾਰਤੀ ਮੌਸਮ ਵਿਭਾਗ
ਨਵੀਂ ਦਿੱਲੀ, 30 ਜੂਨ
Above-normal rain expected in July; IMD ਭਾਰਤੀ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਜੁਲਾਈ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵਾਰ ਮੱਧ ਭਾਰਤ, ਉੱਤਰਾਖੰਡ ਅਤੇ ਹਰਿਆਣਾ ਵਿੱਚ ਜ਼ਿਆਦਾ ਮੀਂਹ ਪੈਣਗੇ। ਇਸ ਲਈ ਅਧਿਕਾਰੀਆਂ ਅਤੇ ਲੋਕਾਂ ਨੂੰ ਹੜ੍ਹਾਂ ਦੇ ਖਤਰੇ ਕਾਰਨ ਚੌਕਸ ਰਹਿਣ ਲਈ ਕਿਹਾ ਗਿਆ ਹੈ। ਆਈਐਮਡੀ ਨੇ ਕਿਹਾ ਕਿ ਉੱਤਰ-ਪੂਰਬ ਦੇ ਜ਼ਿਆਦਾਤਰ ਹਿੱਸਿਆਂ, ਪੂਰਬੀ ਭਾਰਤ ਦੇ ਕਈ ਖੇਤਰਾਂ ਅਤੇ ਅਤਿ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਮੀਂਹ ਆਮ ਨਾਲੋਂ ਘੱਟ ਪੈਣ ਦੀ ਸੰਭਾਵਨਾ ਹੈ। ਬਹੁਤ ਸਾਰੇ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਹੇਠਾਂ ਰਹਿਣ ਦੀ ਉਮੀਦ ਹੈ। ਹਾਲਾਂਕਿ, ਉੱਤਰ-ਪੂਰਬ, ਉੱਤਰ-ਪੱਛਮੀ, ਪੂਰਬ ਅਤੇ ਦੱਖਣੀ ਪ੍ਰਾਇਦੀਪ ਦੇ ਕੁਝ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਤਾਪਮਾਨ ਰਹਿ ਸਕਦਾ ਹੈ। ਆਈਐਮਡੀ ਦੇ ਡਾਇਰੈਕਟਰ ਜਨਰਲ ਮਹਾਪਾਤਰਾ ਨੇ ਆਨਲਾਈਨ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਉੱਤਰਾਖੰਡ ਅਤੇ ਹਰਿਆਣਾ ਵਿੱਚ ਵੀ ਭਰਵਾਂ ਮੀਂਹ ਪੈਣ ਦੀ ਉਮੀਦ ਹੈ।