ਨਵੀਂ ਦਿੱਲੀ, 31 ਦਸੰਬਰ
ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਜਤਿੰਦਰ ਕੁਮਾਰ ਮਹੇਸ਼ਵਰੀ ਦਾ ਤਬਾਦਲਾ ਵੀਰਵਾਰ ਨੂੰ ਸਿੱਕਮ ਵਿੱਚ ਕਰ ਦਿੱਤਾ ਗਿਆ। ਉਨ੍ਹਾਂ ਨੂੰ ਸਿੱਕਮ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿੱਕਮ ਹਾਈ ਕੋਰਟ ਦੇ ਚੀਫ਼ ਜਸਟਿਸ ਅਰੂਪ ਕੁਮਾਰ ਗੋਸਵਾਮੀ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਕੁਝ ਹਫ਼ਤੇ ਪਹਿਲਾਂ ਰਾਜ ਹਾਈ ਕੋਰਟ ਬਾਰੇ ਭਾਰਤ ਦੇ ਚੀਫ਼ ਜਸਟਿਸ ਨੂੰ ਸ਼ਿਕਾਇਤ ਕੀਤੀ ਸੀ। ਮੁੱਖ ਮੰਤਰੀ ਨੇ 6 ਅਕਤੂਬਰ ਨੂੰ ਚੀਫ ਜਸਟਿਸ ਐੱਸਏ ਬੋਬਡੇ ਨੂੰ ਚਿੱਠੀ ਭੇਜੀ ਸੀ ਕਿ ਰਾਜ ਹਾਈ ਕੋਰਟ ਦੀ ਵਰਤੋਂ ਜਮਹੂਰੀ ਢੰਗ ਨਾਲ ਚੁਣੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ਕੀਤੀ ਜਾ ਰਹੀ ਹੈ।