ਨਵੀਂ ਦਿੱਲੀ: ਕਾਂਗਰਸ ਨੇ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਰਹੇ ਮੌਨਸੂਨ ਇਜਲਾਸ ਤੋਂ ਪਹਿਲਾਂ ਲੋਕ ਸਭਾ ’ਚ ਕਾਂਗਰਸ ਸੰਸਦੀ ਦਲ ਦੇ ਆਗੂ ਵਜੋਂ ਅਧੀਰ ਰੰਜਨ ਚੌਧਰੀ ਨੂੰ ਲਾਂਭੇ ਕਰਨ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਦੀ ਮੰਨੀਏ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 14 ਜੁਲਾਈ ਨੂੰ ਪਾਰਟੀ ਦੇ ਪਾਰਲੀਮਾਨੀ ਰਣਨੀਤੀ ਸਮੂਹ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਚੌਧਰੀ ਨੂੰ ਹਟਾਉਣ ਸਮੇਤ ਇਜਲਾਸ ਦੌਰਾਨ ਮੋਦੀ ਸਰਕਾਰ ਨੂੰ ਘੇਰਨ ਦੀ ਰਣਨੀਤੀ ’ਤੇ ਵਿਚਾਰਾਂ ਹੋ ਸਕਦੀਆਂ ਹਨ। -ਏਜੰਸੀ