ਸ੍ਰੀਨਗਰ: ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਅੱਜ ਅਤਿਵਾਦੀਆਂ ਨੇ ਇੱਕ ਪੁਲੀਸ ਮੁਲਾਜ਼ਮ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਸ਼ਾਮ 7.30 ਵਜੇ ਦੇ ਕਰੀਬ ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਦੇ ਸ੍ਰਿਗੁਫਵਾੜਾ ’ਚ ਸਿਪਾਹੀ ਫਿਰਦੌਸ ਅਹਿਮਦ ’ਤੇ ਗੋਲੀ ਚਲਾਈ। ਉਨ੍ਹਾਂ ਦੱਸਿਆ ਕਿ ਫਿਰਦੌਸ ਅਹਿਮਦ ਨੂੰ ਜ਼ਖ਼ਮੀ ਹਾਲਤ ’ਚ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਆਰਮੀ ਹਸਪਤਾਲ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਕੇ ਅਤਿਵਾਦੀਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। -ਪੀਟੀਆਈ