ਪਟਨਾ, 18 ਨਵੰਬਰ
ਬਿਹਾਰ ਦੇ ਮਧੂਬਨੀ ਜ਼ਿਲ੍ਹੇ ਦੀ ਝੰਝਾਰਪੁਰ ਸਬਡਿਵੀਜ਼ਨ ਅਦਾਲਤ ਵਿੱਚ ਵੀਰਵਾਰ ਨੂੰ ਪੁਲੀਸ ਮੁਲਾਜ਼ਮਾਂ ਨੇ ਸੈਸ਼ਨ ਜੱਜ ਅਵਿਨਾਸ਼ ਕੁਮਾਰ ਨਾਲ ਬਦਸਲੂਕੀ ਕੀਤੀ। ਲਾਇਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀਕੇ ਸ਼ਰਮਾ ਨੇ ਦੋਸ਼ ਲਾਇਆ ਕਿ ਪੁਲੀਸ ਅਧਿਕਾਰੀਆਂ ਨੇ ਜੱਜ ਖਿਲਾਫ਼ ਭੱਦੀ ਸ਼ਬਦਾਵਲੀ ਵਰਤੀ ਅਤੇ ਉਨ੍ਹਾਂ ’ਤੇ ਪਿਸਤੌਲ ਤਾਣ ਦਿੱਤਾ। ਉਨ੍ਹਾਂ ਨੇ ਜੱਜ ਨੂੰ ਗੰਭੀਰ ਸਿੱਟੇ ਭੁਗਤਣ ਦੀ ਧਮਕੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਕ ਉੱਚ ਨਿਆਂਇਕ ਅਧਿਕਾਰੀ ਨਾਲ ਅਜਿਹਾ ਸਲੂਕ ਬਹੁਤ ਹੀ ਇਤਰਾਜ਼ਯੋਗ ਹੈ। ਉਨ੍ਹਾਂ ਕਥਿਤ ਦੋਸ਼ੀ ਪੁਲੀਸ ਅਧਿਕਾਰੀਆਂ ਖਿਲਾਫ਼ ਤੁਰਤ ਕਾਰਵਾਈ ਅਤੇ ਜ਼ਿਲ੍ਹੇ ਦੇ ਐਸਪੀ ਖਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਘਟਨਾ ਨੂੰ ਦੇਖਦਿਆਂ ਅਦਾਲਤ ਵਿੱਚ ਕੰਮ-ਕਾਜ ਬੰਦ ਕਰ ਦਿੱਤਾ ਗਿਆ ਹੈ। -ਏਜੰਸੀ