ਟ੍ਰਿਬਿਊਨ ਨਿਊਜ਼ ਸਰਵਿਸ
ਸ੍ਰੀਨਗਰ, 12 ਮਈ
ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਦੂਰਾ ਖੇਤਰ ਵਿੱਚ ਸਰਕਾਰੀ ਕਰਮਚਾਰੀ ਦੀ ਉਸ ਦੇ ਦਫ਼ਤਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਮੁਤਾਬਕ ਰਾਹੁਲ ਭੱਟ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਸੀ। ਅਤਿਵਾਦੀਆਂ ਨੇ ਚਦੂਰਾ ਵਿੱਚ ਤਹਿਸੀਲ ਦਫ਼ਤਰ ਵਿੱਚ ਦਾਖ਼ਲ ਹੋ ਕੇ ਕਲਰਕ ਰਾਹੁਲ ਭੱਟ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਭੱਟ ਨੂੰ ਜ਼ਖਮੀ ਹਾਲਤ ‘ਚ ਇੱਥੋਂ ਦੇ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ