ਹਿਮਾਚਲ ਵਿੱਚ ਅਗਲੇ ਦੋ ਮਹੀਨਿਆਂ ’ਚ ਕਿਸੇ ਵੀਆਈਪੀ ਨੂੰ ਨਹੀਂ ਮਿਲੇਗੀ ਸਲਾਮੀ
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਦੋ ਮਹੀਨਿਆਂ ਵਿੱਚ ਕਿਸੇ ਵੀ ਵੀਆਈਪੀ ਨੂੰ ਸਲਾਮੀ ਨਹੀਂ ਦਿੱਤੀ ਜਾਵੇਗੀ। ਸੂਬੇ ਦੀ ਪੁਲੀਸ ਨੂੰ ਹਾਲ ਹੀ ’ਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਚੱਲ ਰਹੇ ਰਾਹਤ ਕਾਰਜਾਂ ’ਤੇ ਧਿਆਨ ਕੇਂਦਰਿਤ ਕਰਨ ਲਈ ਆਖਿਆ...
Advertisement
ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਦੋ ਮਹੀਨਿਆਂ ਵਿੱਚ ਕਿਸੇ ਵੀ ਵੀਆਈਪੀ ਨੂੰ ਸਲਾਮੀ ਨਹੀਂ ਦਿੱਤੀ ਜਾਵੇਗੀ। ਸੂਬੇ ਦੀ ਪੁਲੀਸ ਨੂੰ ਹਾਲ ਹੀ ’ਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਚੱਲ ਰਹੇ ਰਾਹਤ ਕਾਰਜਾਂ ’ਤੇ ਧਿਆਨ ਕੇਂਦਰਿਤ ਕਰਨ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਜ਼ਾਦੀ ਦਿਵਸ ਤੋਂ ਇਲਾਵਾ 15 ਸਤੰਬਰ ਤੱਕ ਕਿਸੇ ਵੀ ਵੀਆਈਪੀ ਨੂੰ ‘ਗਾਰਡ ਆਫ਼ ਆਨਰ’ ਨਾ ਦੇਣ ਦਾ ਫ਼ੈਸਲਾ ਕੀਤਾ ਹੈ। ਪੁਲੀਸ ਫੋਰਸ ਨੂੰ ਮੌਜੂਦਾ ਬਚਾਅ ਕਾਰਜਾਂ ’ਚ ਧਿਆਨ ਲਾਉਣ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਹੜ੍ਹਾਂ ਮਗਰੋਂ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਸਰੋਤਾਂ ਦਾ ਸਹੀ ਢੰਗ ਨਾਲ ਇਸਤੇਮਾਲ ਕਰਨ ਲਈ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਦੇ ਆਪਣੇ ਫ਼ੈਸਲੇ ’ਤੇ ਦ੍ਰਿੜ ਹੈ। -ਪੀਟੀਆਈ
Advertisement
Advertisement