ਸ੍ਰੀਨਗਰ, 7 ਨਵੰਬਰ
ਇਥੋਂ ਦੇ ਕੁਲਗਾਮ ਜ਼ਿਲ੍ਹੇ ਵਿੱਚ ਐਤਵਾਰ ਨੂੰ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ਦੀ ਟੀਮ ’ਤੇ ਗ੍ਰਨੇਡ ਸੁੱਟਿਆ। ਇਸ ਹਮਲੇ ਵਿੱਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਪੁਲੀਸ ਅਨੁਸਾਰ ਦਹਿਸ਼ਤਗਰਦਾਂ ਨੇ ਸੀਆਰਪੀਐਫ ਦੀ 18 ਬਟਾਲੀਅਨ ਦੀ ਟੀਮ ’ਤੇ ਗ੍ਰਨੇਡ ਸੁੱਟਿਆ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦਹਿਸ਼ਤਗਰਦਾਂ ਦੀ ਭਾਲ ਆਰੰਭ ਦਿੱਤੀ ਹੈ। -ਏਜੰਸੀ