ਮੱਧ ਪ੍ਰਦੇਸ਼ ’ਚ ਤਕੜੇ ਦਾ ਸੱਤੀਂ ਵੀਹੀਂ ਸੌ: ਵਿਧਾਇਕ ਬਣੇ ਬਗ਼ੈਰ ਹੀ ਬਣਗੇ 12 ਜਣੇ ਮੰਤਰੀ

ਸਿੰਧੀਆ ਸਮਰਥਕਾਂ ਵਿੱਚੋਂ ਕੋਈ ਵੀ ਨਹੀਂ ਹੈ ਵਿਧਾਨ ਸਭਾ ਦਾ ਮੈਂਬਰ

ਮੱਧ ਪ੍ਰਦੇਸ਼ ’ਚ ਤਕੜੇ ਦਾ ਸੱਤੀਂ ਵੀਹੀਂ ਸੌ: ਵਿਧਾਇਕ ਬਣੇ ਬਗ਼ੈਰ ਹੀ ਬਣਗੇ 12 ਜਣੇ ਮੰਤਰੀ

ਭੁਪਾਲ, 2 ਜੁਲਾਈ

ਮੱਧ ਪ੍ਰਦੇਸ਼ ਵਿਚ ਵੀਰਵਾਰ ਨੂੰ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੀ ਵਾਲੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਕੀਤਾ ਗਿਆ ਤੇ ਭਾਜਪਾ ਸਰਕਾਰ ਦੇ 28 ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਇਨ੍ਹਾਂ ਨਵੇਂ ਮੰਤਰੀਆਂ ਵਿੱਚ 12 ਜੋਤੀਰਾਦਿੱਤਿਆ ਸਿੰਧੀਆ ਸਮਰਥਕ ਵੀ ਸ਼ਾਮਲ ਹਨ, ਜਿਨ੍ਹਾਂ ਨੇ ਮਾਰਚ ਵਿੱਚ ਕਾਂਗਰਸ ਤੋਂ ਅਸਤੀਫ਼ਾ ਦੇਣ ਨਾਲ ਰਾਜ ਦੀ ਕਮਲਨਾਥ ਸਰਕਾਰ ਡਿੱਗ ਗਈ ਸੀ।ਸਿੰਧੀਆ ਪੱਖੀ ਜਿਨ੍ਹਾਂ 12 ਜਣਿਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇਸ ਵੇਲੇ ਕੋਈ ਵੀ ਵਿਧਾਨ ਸਭਾ ਦਾ ਮੈਂਬਰ ਨਹੀਂ ਹੈ। ਦੇਸ਼ ਵਿਚ ਪਹਿਲੀ ਵਾਰ ਇੰਨੇ ਵੱਡੇ ਗੈਰ ਵਿਧਾਇਕਾਂ ਨੂੰ ਕਿਸੇ ਰਾਜ ਦੇ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ। ਰਾਜਪਾਲ ਆਨੰਦੀਬੇਨ ਪਟੇਲ ਨੇ ਇਥੇ ਰਾਜ ਭਵਨ ਵਿਖੇ ਕੈਬਨਿਟ ਦੇ ਵਿਸਥਾਰ ਲਈ ਸਮਾਰੋਹ ਦੌਰਾਨ 20 ਕੈਬਨਿਟ ਅਤੇ ਅੱਠ ਰਾਜ ਮੰਤਰੀਆਂ ਨੂੰ ਸਹੁੰ ਚੁਕਾਈ। ਸਹੁੰ ਚੁੱਕ ਸਮਾਰੋਹ ਵਿਚ ਕੋਵਿਡ-19 ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ। ਸਾਬਕਾ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਅਤੇ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਅੱਜ ਸਵੇਰੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਲਈ ਭੋਪਾਲ ਪਹੁੰਚੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All