ਮੁੰਬਈ, 27 ਨਵੰਬਰ
ਮਹਾਰਾਸ਼ਟਰ ਸਰਕਾਰ ਨੇ 20 ਮਹੀਨਿਆਂ ਬਾਅਦ ਸ਼ਰਤਾਂ ਨਾਲ ਸਾਰੀਆਂ ਕਰੋਨਾ ਰੋਕਾਂ ਨੂੰ ਹਟਾ ਦਿੱਤਾ ਹੈ। ਉਨ੍ਹਾਂ ਕਰੋਨਾ ਟੀਕਾਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ ਆਪ ਹੀ ਕਰੋਨਾ ਨਿਯਮਾਂ ਦਾ ਪਾਲਣ ਕਰਨ। ਸਰਕਾਰ ਨੇ ਹੁਕਮ ਦਿੱਤਾ ਹੈ ਕਿ ਟੀਕਾਕਰਨ ਦੀਆਂ ਦੋ ਡੋਜ਼ ਲਗਵਾ ਚੁੱਕੇ ਵਿਅਕਤੀਆਂ ਨੂੰ ਜਨਤਕ ਇਕੱਠਾਂ ਤੇ ਦੁਕਾਨਾਂ ਵਿਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ।