ਸ੍ਰੀਨਗਰ, 13 ਮਈ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਅਤਿਵਾਦੀਆਂ ਨੇ ਪੁਲੀਸ ਕਰਮਚਾਰੀ ਨੂੰ ਉਸ ਦੇ ਘਰ ’ਚ ਦਾਖਲ ਹੋ ਕੇ ਗੋਲੀ ਮਾਰ ਕੇ ਮਾਰ ਦਿੱਤਾ। ਪੁਲੀਸ ਬੁਲਾਰੇ ਨੇ ਦੱਸਿਆ ਕਿ ਅਤਿਵਾਦੀਆਂ ਨੇ ਸਵੇਰੇ ਕਾਂਸਟੇਬਲ ਰਿਆਜ਼ ਅਹਿਮਦ ਦੇ ਗੁਡੂਰਾ ਸਥਿਤ ਘਰ ’ਚ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ ਪਰ ਦਮ ਤੋੜ ਗਿਆ।