ਜੰਮੂ, 16 ਜਨਵਰੀ
ਸ੍ਰੀਨਗਰ ਵਿਚ ਦਹਿਸ਼ਤਗਰਦਾਂ ਵਲੋਂ ਸੀਆਰਪੀਐਫ ਦੇ ਬੰਕਰ ’ਤੇ ਗਰਨੇਡ ਸੁੱਟਣ ਦੀ ਖਬਰ ਮਿਲੀ ਹੈ। ਜਾਣਕਾਰੀ ਮਿਲੀ ਹੈ ਕਿ ਸ਼ਹਿਰ ਵਿਚ ਤਾਇਨਾਤ ਸੁਰੱਖਿਆ ਬਲਾਂ ’ਤੇ ਅਤਿਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਕ ਪੁਲੀਸ ਮੁਲਾਜ਼ਮ ਅਤੇ ਇਕ ਨਾਗਰਿਕ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ।