ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਨੇਡਾ ’ਚ ਨਿੱਝਰ ਹੱਤਿਆ ਮਾਮਲੇ ’ਚ ਛੇਤੀ ਹੋ ਸਕਦੀ ਹੈ ਦੋ ਮਸ਼ਕੂਕਾਂ ਦੀ ਗ੍ਰਿਫ਼ਤਾਰੀ

ਓਟਵਾ, 28 ਦਸੰਬਰ ਕੈਨੇਡੀਅਨ ਪੁਲੀਸ ਛੇਤੀ ਹੀ ਜੂਨ ਵਿੱਚ ਖਾਲਿਸਤਾਨ ਪੱਖੀ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲੇ ਕੈਨੇਡਾ ਵਿੱਚ ਹੀ...
Advertisement

ਓਟਵਾ, 28 ਦਸੰਬਰ

Advertisement

ਕੈਨੇਡੀਅਨ ਪੁਲੀਸ ਛੇਤੀ ਹੀ ਜੂਨ ਵਿੱਚ ਖਾਲਿਸਤਾਨ ਪੱਖੀ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹਾਲੇ ਕੈਨੇਡਾ ਵਿੱਚ ਹੀ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਜੂਨ 'ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ‘ਦਿ ਗਲੋਬ ਐਂਡ ਮੇਲ ਦੇ ਅਨੁਸਾਰ ਪੁਲੀਸ ਫਿਲਹਾਲ ਮਸ਼ਕੂਕਾਂ ’ਤੇ ਨਜ਼ਰ ਰੱਖ ਰਹੀ ਹੈ ਤੇ ਉਮੀਦ ਹੈ ਕਿ ਕੁਝ ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਫੜ ਲਿਆ ਜਾਵੇਗਾ। ਅਖ਼ਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਮਸ਼ਕੂਕ ਕਾਤਲ ਕੈਨੇਡਾ ਛੱਡ ਕੇ ਨਹੀਂ ਗਏ ਅਤੇ ਪੁਲੀਸ ਕਈ ਮਹੀਨਿਆਂ ਤੋਂ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਹੈ। ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਸਰੀ ਸ਼ਹਿਰ ਵਿੱਚ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਇਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵੱਧ ਗਿਆ ਸੀ। ਭਾਰਤ ਨੇ 2020 ’ਚ ਨਿੱਝਰ ਨੂੰ ਅਤਿਵਾਦੀ ਕਰਾਰ ਦਿੱਤਾ ਸੀ।

Advertisement
Show comments