ਨਵੀਂ ਦਿੱਲੀ, 10 ਅਕਤੂਬਰ
ਇਕ ਦਿਨ ਵਿਚ ਭਾਰਤ ਵਿਚ ਕੋਵਿਡ-19 ਦੇ 73272 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 69,79,423 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 926 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,07,416 ਹੋ ਗਈ ਹੈ।