ਸ੍ਰੀਨਗਰ, 25 ਅਗਸਤ
ਜੰਮੂ-ਕਸ਼ਮੀਰ ਦੇ ਉੜੀ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਨੇ ਤਿੰਨ ਅਤਿਵਾਦੀਆਂ ਨੂੰ ਮਾਰ ਦਿੱਤਾ। ਪੁਲੀਸ ਮੁਤਾਬਕ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ਦੇ ਕਮਲਕੋਟ ਇਲਾਕੇ ਵਿੱਚ ਮਦੀਅਨ ਨਾਨਕ ਚੌਕੀ ਨੇੜੇ ਅਤਿਵਾਦੀਆਂ ਨੂੰ ਮਾਰ ਕੇ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਗਿਆ।