ਲਖਨਊ, 8 ਮਾਰਚ
ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦੇ ਮਾਮਲੇ ਵਿੱਚ 2,145 ਕੇਸ ਦਰਜ ਕੀਤੇ ਗਏ ਹਨ। ਉਤਰ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਅਜੈ ਕੁਮਾਰ ਸ਼ੁਕਲਾ ਨੇ ਇੱਕ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 62.13 ਕਰੋੜ ਰੁਪਏ ਦੀ 22,94,614 ਲਿਟਰ ਸ਼ਰਾਬ ਜ਼ਬਤ ਕੀਤੀ ਗਈ ਹੈ। ਇਸੇ ਤਰ੍ਹਾਂ 48.47 ਕਰੋੜ ਰੁਪਏ ਦੇ 17,640 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। -ਪੀਟੀਆਈ