ਨਵੀਂ ਦਿੱਲੀ, 31 ਦਸੰਬਰ
ਆਮਦਨ ਕਰ ਵਿਭਾਗ ਨੇ ਟੈਕਸ ਚੋਰੀ ਦੀ ਜਾਂਚ ਦੇ ਮੱਦੇਨਜ਼ਰ ਅੱਜ ਉੱਤਰ ਪ੍ਰਦੇਸ਼ ਵਿੱਚ ਇੱਤਰ ਵਪਾਰੀਆਂ ਅਤੇ ਕੁਝ ਹੋਰਾਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਕਿਹਾ ਕਿ ਕਨੌਜ, ਕਾਨਪੁਰ, ਰਾਸ਼ਟਰੀ ਰਾਜਧਾਨੀ ਖੇਤਰ, ਸੂਰਤ, ਮੁੰਬਈ ਅਤੇ ਕੁਝ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਕਰੀਬ 20 ਕੈਂਪਸਾਂ ਵਿੱਚ ਕੀਤੀ ਗਈ ਹੈ। ਸਮਾਜਵਾਦੀ ਪਾਰਟੀ (ਸਪਾ) ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਟਵੀਟ ‘ਚ ਦਾਅਵਾ ਕੀਤਾ ਹੈ ਕਿ ਕਨੌਜ ‘ਚ ਉਸ ਦੇ ਐੱਮਐੱਲਸੀ ਪੁਸ਼ਪਰਾਜ ਉਰਫ ਪੰਪੀ ਜੈਨ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ ਗਿਆ ਹੈ।