‘ਇੰਡੀਆ’ ਗੱਠਜੋੜ ਦੀ dinner ਮੀਟਿੰਗ 7 ਨੂੰ
ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ INDIA bloc ਦੇ ਆਗੂਆਂ ਵੱਲੋਂ ਵਿਸ਼ੇਸ਼ ਵਿਆਪਕ ਪੜਤਾਲ (ਐੱਸਆਈਆਰ) Special Intensive Revision (SIR) ਦੇ ਮੁੱਦੇ ’ਤੇ ਰਣਨੀਤੀ ਘੜਨ ਲਈ 7 ਅਗਸਤ ਨੂੰ ਰਾਤਰੀ ਭੋਜ ਮੀਟਿੰਗ ਕੀਤੇ ਜਾਣ ਦੀ ਸੰਭਾਵਨਾ ਹੈ।
ਸੂਤਰਾਂ ਨੇ ਅੱਜ ਦੱਸਿਆ ਕਿ ਵਿਰੋਧੀ ਪਾਰਟੀਆਂ ਵੋਟਰ ਸੂਚੀ ਦੀ ਵਿਸ਼ੇਸ਼ ਪੜਤਾਲ ਪ੍ਰਕਿਰਿਆ ਦੇ ਵਿਰੋਧ ਵਿੱਚ 8 ਅਗਸਤ ਨੂੰ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕੱਢਣ ਦੀ ਵੀ ਯੋਜਨਾ ਬਣਾ ਰਹੀਆਂ ਹਨ। ਇਹ ਗੱਲ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ SIR ਮੁੱਦੇ ’ਤੇ ਜਾਰੀ ਜਮੂਦ ਦਰਮਿਆਨ ਸਾਹਮਣੇ ਆਈ ਹੈ ਜਿਸ ਕਾਰਨ ਇਸ ਸੈਸ਼ਨ ਵਿੱਚ ਇਸ ਵਿਸ਼ੇ ’ਤੇ ਜਮੂਦ ਕਾਰਨ ਕੰਮ ਨਹੀਂ ਹੋ ਰਿਹਾ। ਵਿਰੋਧੀ ਧਿਰ ਦੀ ਚਰਚਾ ਦੀ ਮੰਗ ਨੂੰ ਸੱਤਾਧਾਰੀ ਗੱਠਜੋੜ ਸਵੀਕਾਰ ਕਰਨ ਲਈ ਤਿਆਰ ਨਹੀਂ ਹੈ।
ਸੂਤਰਾਂ ਅਨੁਸਾਰ, ‘ਇੰਡੀਆ’ ਗੱਠਜੋੜ ਵਿੱਚ ਸ਼ਾਮਲ ਪਾਰਟੀਆਂ ਦੇ ਆਗੂ 7 ਅਗਸਤ ਨੂੰ ਰਾਤਰੀ ਭੋਜ ਮੀਟਿੰਗ ਕਰਨਗੇ ਜਿਸ ਵਿੱਚ ਉਹ ਐੱਸਆਈਆਰ ਮੁੱਦੇ ’ਤੇ ਆਪਣੀ ਰਣਨੀਤੀ ਬਾਰੇ ਚਰਚਾ ਕਰਨਗੇ।
ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਦਾ ਐਲਾਨ ਹੋ ਚੁੱਕਾ ਹੈ ਅਤੇ ਵਿਰੋਧੀ ਧਿਰ ਦੇ ਕਈ ਆਗੂਆਂ ਨੇ ਸੰਕੇਤ ਦਿੱਤਾ ਹੈ ਕਿ ਉਹ ਇੱਕ ਸਾਂਝਾ ਉਮੀਦਵਾਰ ਵੀ ਉਤਾਰ ਸਕਦੇ ਹਨ।