ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉਪ ਰਾਸ਼ਟਰਪਤੀ ਦੀ ਚੋਣ ਲਈ ਸਾਂਝਾ ਉਮੀਦਵਾਰ ਉਤਾਰੇਗਾ ਇੰਡੀਆ ਗੱਠਜੋੜ

ਸੰਭਾਵੀ ਨਾਵਾਂ ਬਾਰੇ ਚਰਚਾ ਲਈ ਵਿਰੋਧੀ ਧਿਰਾਂ ਨਾਲ ਸੰਪਰਕ ਕਰ ਰਹੇ ਨੇ ਖਡ਼ਗੇ
Advertisement

ਵਿਰੋਧੀ ਪਾਰਟੀਆਂ ਦਾ ਗੱਠਜੋੜ ‘ਇੰਡੀਆ’ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸਾਂਝਾ ਉਮੀਦਵਾਰ ਉਤਾਰੇਗਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸੰਭਾਵੀ ਨਾਵਾਂ ਬਾਰੇ ਚਰਚਾ ਕਰਨ ਤੇ ਇਸ ’ਤੇ ਆਮ ਸਹਿਮਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਨਾਲ ਸੰਪਰਕ ਕਰ ਰਹੇ ਹਨ। ਸੂਤਰਾਂ ਨੇ ਕਿਹਾ ਕਿ ਵਿਰੋਧੀ ਗੱਠਜੋੜ ਦਾ ਮੰਨਣਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਮਜ਼ਬੂਤ ਸਿਆਸੀ ਸੁਨੇਹਾ ਦੇਣ ਲਈ ਮੁਕਾਬਲੇ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਮੀਦਵਾਰ ਚੁਣਨ ’ਤੇ ਕੋਈ ਚਰਚਾ ਨਹੀਂ ਹੋਈ ਹੈ ਪਰ ਸਭਾਵੀ ਉਮੀਦਵਾਰਾਂ ਦੇ ਨਾਂ ’ਤੇ ਵਿਚਾਰ-ਚਰਚਾ ਲਈ ‘ਇੰਡੀਆ’ ਗੱਠਜੋੜ ਦੇ ਭਾਈਵਾਲਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ ਅਤੇ ਖੜਗੇ ਆਮ ਸਹਿਮਤੀ ਬਣਾਉਣ ਲਈ ਵਿਰੋਧੀ ਪਾਰਟੀਆਂ ਨਾਲ ਸੰਪਰਕ ਕਰ ਰਹੇ ਹਨ। ਕਾਂਗਰਸ ਦੇ ਸੂਤਰਾਂ ਅਨੁਸਾਰ ਸਾਰੀਆਂ ਪਾਰਟੀਆਂ ਇਸ ਗੱਲ ’ਤੇ ਸਹਿਮਤ ਹਨ ਕਿ ‘ਇੰਡੀਆ’ ਉਪ ਰਾਸ਼ਟਰਪਤੀ ਦੀ ਚੋਣ ਲਈ ਇੱਕ ਸਾਂਝਾ ਉਮੀਦਵਾਰ ਉਤਾਰੇਗਾ। ਹਾਲਾਂਕਿ ਵਿਰੋਧੀ ਧਿਰ ਦੇ ਇੱਕ ਵਰਗ ਦਾ ਮੰਨਣਾ ਹੈ ਕਿ ਭਾਜਪਾ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤੇ ਜਾਣ ਮਗਰੋਂ ਹੀ ‘ਇੰਡੀਆ’ ਨੂੰ ਆਪਣਾ ਉਮੀਦਵਾਰ ਤੈਅ ਕਰਨਾ ਚਾਹੀਦਾ ਹੈ।

Advertisement
Advertisement