ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਇੰਡੀਆ’ ਗੱਠਜੋੜ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ

ਚੋਣ ਅਧਿਕਾਰੀ ਨੇ ਰਾਹੁਲ ਤੋਂ ਇੱਕ ਮਹਿਲਾ ਵੱਲੋਂ ਦੋ ਵਾਰ ਵੋਟ ਪਾਉਣ ਬਾਰੇ ਦਸਤਾਵੇਜ਼ ਮੰਗੇ
Advertisement
ਵਿਰੋਧੀ ਧਿਰ ਦੇ ਨੇਤਾ ਤੇ ਸੰਸਦ ਮੈਂਬਰ ਭਲਕੇ 11 ਅਗਸਤ ਨੂੰ ‘ਚੋਣ ਧਾਂਦਲੀ’ ਦੇ ਮੁੱਦੇ ’ਤੇ ਸੰਸਦ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਵਿਰੋਧ ਮਾਰਚ ਕੱਢਣਗੇ। ਦੂਜੇ ਪਾਸੇ ਕਰਨਾਟਕ ਦੇ ਮੁੱਖ ਚੋਣ ਅਧਿਕਾਰੀ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਉਹ ਦਸਤਾਵੇਜ਼ ਸਾਂਝੇ ਕਰਨ ਲਈ ਕਿਹਾ ਹੈ ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਦੋਸ਼ ਲਾਇਆ ਸੀ ਕਿ ਇੱਕ ਮਹਿਲਾ ਨੇ ਦੋ ਵਾਰ ਵੋਟ ਪਾਈ ਸੀ। ਇਸੇ ਦਰਮਿਆਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਭਲਕੇ ਇੰਡੀਆ ਗੱਠਜੋੜ ਦੇ ਸੰਸਦ ਮੈਂਬਰਾਂ ਲਈ ਰਾਤਰੀ ਭੋਜ ਦਾ ਪ੍ਰਬੰਧ ਵੀ ਕਰਨਗੇ।

ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਸਦਨ ’ਚ ਹੋਰ ਪਾਰਟੀਆਂ ਦੇ ਆਗੂਆਂ ਦੀ ਅਗਵਾਈ ਹੇਠ ਇੰਡੀਆ ਗੱਠਜੋੜ ਦੇ ਸੰਸਦ ਮੈਂਬਰ, ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਮਾਰਚ ਕਰਨਗੇ। ਵਿਰੋਧੀ ਧਿਰ ਨੇ ਮੁੱਖ ਚੋਣ ਕਮਿਸ਼ਨਰ ਤੇ ਦੋਵਾਂ ਚੋਣ ਕਮਿਸ਼ਨਰਾਂ ਤੋਂ ਮਿਲਣ ਲਈ ਸਮਾਂ ਮੰਗਿਆ ਹੈ। ਇਹ ਮਾਰਚ ਸਵੇਰੇ ਤਕਰੀਬਨ ਸਾਢੇ 11 ਵਜੇ ਕੱਢੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਉਸੇ ਦਿਨ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਚਾਣਕਿਆਪੁਰੀ ਸਥਿਤ ਹੋਟਲ ਤਾਜ ਪੈਲੇਸ ’ਚ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਲਈ ਰਾਤਰੀ ਭੋਜ ਦਾ ਪ੍ਰਬੰਧਨ ਕਰਨਗੇ।

Advertisement

ਦੂਜੇ ਪਾਸੇ ਕਰਨਾਟਕ ਦੇ ਮੁੱਖ ਚੋਣ ਅਧਿਕਾਰੀ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਉਹ ਦਸਤਾਵੇਜ਼ ਸਾਂਝੇ ਕਰਨ ਲਈ ਕਿਹਾ ਹੈ ਜਿਨ੍ਹਾਂ ਦੇ ਆਧਾਰ ’ਤੇ ਉਨ੍ਹਾਂ ਦੋਸ਼ ਲਾਇਆ ਸੀ ਕਿ ਇੱਕ ਮਹਿਲਾ ਨੇ ਦੋ ਵਾਰ ਵੋਟ ਪਾਈ ਸੀ। ਸੂਬੇ ਦੇ ਸਿਖਰਲੇ ਚੋਣ ਅਧਿਕਾਰੀ ਨੇ ਗਾਂਧੀ ਨੂੰ ਕਿਹਾ ਕਿ ਇਹ ਦਸਤਾਵੇਜ਼ ਉਨ੍ਹਾਂ ਦੇ ਦਫ਼ਤਰ ਨੂੰ ਵਿਸਤਾਰ ਨਾਲ ਜਾਂਚ ਕਰਨ ਵਿੱਚ ਮਦਦ ਕਰਨਗੇ। ਗਾਂਧੀ ਨੇ ਪਿਛਲੇ ਹਫ਼ਤੇ ਪੱਤਰਕਾਰ ਸੰਮੇਲਨ ’ਚ ਇਹ ਦਸਤਾਵੇਜ਼ ਦਿਖਾਏ ਸਨ। ਨੋਟਿਸ ’ਚ ਕਿਹਾ ਗਿਆ, ‘ਤੁਸੀਂ (ਰਾਹੁਲ ਗਾਂਧੀ) ਕਿਹਾ ਹੈ ਕਿ ਚੋਣ ਅਧਿਕਾਰੀ ਵੱਲੋਂ ਦਿੱਤੇ ਗਏ ਰਿਕਾਰਡ ਅਨੁਸਾਰ ਸ੍ਰੀਮਤੀ ਸ਼ਕੁਨ ਰਾਣੀ ਨੇ ਦੋ ਵਾਰ ਵੋਟ ਪਾਈ ਸੀ। ਪੁੱਛ ਪੜਤਾਲ ਕਰਨ ’ਤੇ ਸ੍ਰੀਮਤੀ ਸ਼ਕੁਨ ਰਾਣੀ ਨੇ ਦੱਸਿਆ ਕਿ ਉਸ ਨੇ ਸਿਰਫ਼ ਇੱਕ ਵਾਰ ਵੋਟ ਪਾਈ ਹੈ। ਦੋ ਵਾਰ ਨਹੀਂ ਜਿਵੇਂ ਕਿ ਤੁਸੀਂ ਦੋਸ਼ ਲਾਇਆ ਹੈ।’ ਨੋਟਿਸ ’ਚ ਕਿਹਾ ਗਿਆ ਹੈ ਕਿ ਸੀਈਓ ਦਫ਼ਤਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ’ਚ ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਆਗੂ ਵੱਲੋਂ ਪੇਸ਼ ਦਸਤਾਵੇਜ਼ ਚੋਣ ਅਧਿਕਾਰੀ ਵੱਲੋਂ ਜਾਰੀ ਨਹੀਂ ਕੀਤਾ ਗਿਆ ਸੀ।

Advertisement