ਦਿੱਲੀ ’ਚ ਭਲਕੇ ਮੀਟਿੰਗ ਕਰੇਗਾ ਇੰਡੀਆ ਗੱਠਜੋੜ
ਭਲਕੇ 19 ਜੁਲਾਈ ਨੂੰ ਕੌਮੀ ਰਾਜਧਾਨੀ ਵਿਚ ਇੰਡੀਆ ਗੱਠਜੋੜ ਦੀ ਮੀਟਿੰਗ ਹੋਣ ਜਾ ਰਹੀ ਹੈ। ਆਰਜੇਡੀ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਇਹ ਮੀਟਿੰਗ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਸੰਸਦ ਮੈਂਬਰ ਸੰਜੇ ਰਾਉਤ ਨੇ ਵੀ ਆਪਣੀ...
Advertisement
ਭਲਕੇ 19 ਜੁਲਾਈ ਨੂੰ ਕੌਮੀ ਰਾਜਧਾਨੀ ਵਿਚ ਇੰਡੀਆ ਗੱਠਜੋੜ ਦੀ ਮੀਟਿੰਗ ਹੋਣ ਜਾ ਰਹੀ ਹੈ। ਆਰਜੇਡੀ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਇਹ ਮੀਟਿੰਗ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਸੰਸਦ ਮੈਂਬਰ ਸੰਜੇ ਰਾਉਤ ਨੇ ਵੀ ਆਪਣੀ ਪਾਰਟੀ ਨੂੰ ਇਸ ਮੀਟਿੰਗ ਬਾਰੇ ਸੂਚਿਤ ਕਰ ਦਿੱਤਾ ਹੈ। ਮੀਟਿੰਗ ਵਿੱਚ ਇੰਡੀਆ ਗੱਠਜੋੜ ਨਾਲ ਜੁੜੀਆਂ ਹੋਰ ਵੀ ਧਿਰਾਂ ਹਿੱਸਾ ਲੈਣਗੀਆਂ। ਇਸ ਮੀਟਿੰਗ ਵਿੱਚ ਵਿਰੋਧੀ ਧਿਰ ਸੰਸਦ ਦੇ ਅਗਾਮੀ ਮਾਨਸੂਨ ਸੈਸ਼ਨ ’ਚ ਉਠਾਉਣ ਵਾਲੇ ਮੁੱਦਿਆਂ ’ਤੇ ਚਰਚਾ ਕਰੇਗੀ। ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਸ਼ੁਰੂ ਹੋਕੇ 21 ਅਗਸਤ ਤੱਕ ਚੱਲੇਗਾ। ਦੋਵਾਂ ਸਦਨਾਂ ਦੀਆਂ ਕੁੱਲ 21 ਬੈਠਕਾਂ ਹੋਣਗੀਆਂ।
Advertisement
Advertisement