ਨਵੀਂ ਦਿੱਲੀ, 31 ਮਈ
ਭਾਰਤ ਅਤੇ ਚੀਨ ਨੇ ਦੁਵੱਲੇ ਸਬੰਧਾਂ ਦੀ ਬਿਹਤਰੀ ਤੇ ਪੂਰਬੀ ਲੱਦਾਖ ਵਿੱਚ ਵਿਵਾਦਤ ਮਾਮਲਿਆਂ ਦੇ ਹੱਲ ਲਈ ਸੀਨੀਅਰ ਕਮਾਂਡਰਾਂ ਦੀ ਮੀਟਿੰਗ ਦੇ ਅਗਲੇ ਦੌਰ ਦੀ ਸ਼ੁਰੂਆਤ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਭਾਰਤ-ਚੀਨ ਸਰਹੱਦੀ ਮਾਮਲਿਆਂ ’ਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ ਮੀਟਿੰਗ ਵਿੱਚ ਲਿਆ ਗਿਆ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਭਾਰਤ-ਚੀਨ ਸਰਹੱਦੀ ਖੇਤਰਾਂ ਦੇ ਪੱਛਮੀ ਸੈਕਟਰ ਵਿੱਚ ਅਸਲ ਕੰਟਰੋਲ ਰੇਖਾ ਨਾਲ ਸਥਿਤੀ ਦੀ ਸਮੀਖਿਆ ਕੀਤੀ ਅਤੇ ਸੀਨੀਅਰ ਕਮਾਂਡਰਾਂ ਦੀ ਮੀਟਿੰਗ ਦੇ ਅਗਲੇ ਦੌਰ ਦੀ ਗੱਲਬਾਤ ਲਈ ਸਹਿਮਤੀ ਜਤਾਈ।