India bans imports from Pakistanਪਹਿਲਗਾਮ ਮਾਮਲਾ: ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੀਆਂ ਵਸਤਾਂ ’ਤੇ ਪਾਬੰਦੀ ਲਾਈ
ਤੁਰੰਤ ਲਾਗੂ ਹੋਣਗੇ ਹੁਕਮ
Advertisement
ਨਵੀਂ ਦਿੱਲੀ, 3 ਮਈ
ਭਾਰਤ ਨੇ ਪਹਿਲਗਾਮ ਵਿਚ ਅਤਿਵਾਦੀਆਂ ਵੱਲੋਂ ਸੈਲਾਨੀਆਂ ਦੀਆਂ ਹੱਤਿਆਵਾਂ ਦੇ ਮੱਦੇਨਜ਼ਰ ਪਾਕਿਸਤਾਨ ਤੋਂ ਆਉਣ ਵਾਲੇ ਸਾਮਾਨ ਜਾਂ ਉਸ ਦੀ ਸਰਹੱਦ ਤੋਂ ਹੋ ਕੇ ਆਉਣ ਵਾਲੀਆਂ ਵਸਤਾਂ ’ਤੇ ਪਾਬੰਦੀ ਲਾ ਦਿੱਤੀ ਹੈ। ਭਾਰਤ ਦੇ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ ਨੇ ਇਕ ਨੋਟੀਫਿਕੇਸ਼ਨ ਵਿਚ ਕਿਹਾ ਹੈ ਕਿ ਇਹ ਪਾਬੰਦੀ ਫੌਰੀ ਤੌਰ ’ਤੇ ਅਮਲ ਵਿਚ ਆ ਜਾਵੇਗੀ। ਭਾਰਤ ਨੇ ਪਹਿਲਗਾਮ ਹਮਲੇ ਵਿਚ ਪਾਕਿਸਤਾਨ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਹੈ ਜਦਕਿ ਪਾਕਿਸਤਾਨ ਨੇ ਅਜਿਹੇ ਦੋਸ਼ ਨਕਾਰੇ ਹਨ। ਪਾਕਿਸਤਾਨ ਨੇ ਕਿਹਾ ਕਿ ਉਸ ਕੋਲ ਖੁਫੀਆ ਜਾਣਕਾਰੀ ਹੈ ਕਿ ਭਾਰਤ ਫੌਜੀ ਕਾਰਵਾਈ ਸ਼ੁਰੂ ਕਰਨ ਦਾ ਇਰਾਦਾ ਰੱਖਦਾ ਹੈ।
Advertisement
ਪਾਕਿਸਤਾਨ ਨੇ ਵੀ ਜਵਾਬੀ ਕਾਰਵਾਈਆਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਸਾਰੇ ਸਰਹੱਦੀ ਵਪਾਰ ਨੂੰ ਰੋਕਣਾ, ਭਾਰਤੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰਨਾ ਅਤੇ ਭਾਰਤੀ ਡਿਪਲੋਮੈਟਾਂ ਨੂੰ ਕੱਢਣਾ ਸ਼ਾਮਲ ਹੈ।
ਰਾਇਟਰਜ਼
Advertisement
×