ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ-ਕੈਨੇਡਾ ਰਿਸ਼ਤੇ ‘ਬੇਹੱਦ ਅਹਿਮ’, ਦੋਵਾਂ ਮੁਲਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦੈ: ਮੋਦੀ

ਮੋਦੀ ਦੀ ਮੇੇਜ਼ਬਾਨੀ ਕਰਨਾ ਮਾਣ ਵਾਲੀ ਗੱਲ: ਮਾਰਕ ਕਾਰਨੀ
Advertisement

ਕਨਾਨਸਕਿਸ(ਕੈਨੇਡਾ), 18 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਤੇ ਕੈਨੇਡਾ ਦਰਮਿਆਨ ਰਿਸ਼ਤੇ ‘ਬੇਹੱਦ ਅਹਿਮ’ ਹਨ ਤੇ ਦੋਵਾਂ ਦੇਸ਼ਾਂ ਨੂੰ ਵੱਖ ਵੱਖ ਸੈਕਟਰਾਂ ਵਿਚ ਟੀਚਿਆਂ ਦੀ ਪ੍ਰਾਪਤੀ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਜੀ7 ਸਿਖਰ ਵਾਰਤਾ ਤੋਂ ਇਕਪਾਸੇ ਹੋਈ ਇਹ ਮੀਟਿੰਗ ਕਾਰਨੀ ਵੱਲੋਂ ਮਈ 2025 ਵਿਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪਹਿਲੀ ਮੁਲਾਕਾਤ ਹੈ।

Advertisement

ਸ੍ਰੀ ਮੋਦੀ ਨੇ ਬੈਠਕ ਤੋਂ ਪਹਿਲਾਂ ਕਾਰਨੀ ਨੂੰ ਚੋਣਾਂ ਵਿਚ ਮਿਲੀ ‘ਸ਼ਾਨਦਾਰ ਜਿੱਤ’ ਲਈ ਵਧਾਈ ਦਿੰਦਿਆਂ ਕਿਹਾ, ‘‘ਮੈਨੂੰ ਯਕੀਨ ਹੈ ਤੁਹਾਡੀ ਲੀਡਰਸ਼ਿਪ ਵਿਚ ਅਸੀਂ ਸਕਾਰਾਤਮਕ ਤਰੀਕੇ ਨਾਲ ਮਿਲ ਕੇ ਕੰਮ ਕਰ ਸਕਾਂਗੇ ਤੇ ਭਾਰਤ-ਕੈਨੇਡਾ ਰਿਸ਼ਤਿਆਂ ਨੂੰ ਅੱਗੇ ਲੈ ਕੇ ਜਾਵਾਂਗੇ।’’ ਉਨ੍ਹਾਂ ਕਿਹਾ ਕਿ ਕੈਨੇਡੀਅਨ ਕੰਪਨੀਆਂ ਨੇ ਭਾਰਤ ਵਿੱਚ ਅਤੇ ਭਾਰਤੀ ਲੋਕਾਂ ਨੇ ਵੀ ਕੈਨੇਡਾ ਵਿੱਚ ਕਾਫ਼ੀ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਹੈ। ਸ੍ਰੀ ਮੋਦੀ ਨੇ ਕਿਹਾ, ‘‘ਅਸੀਂ ਦੋਵੇਂ ਜਮਹੂਰੀ ਕਦਰਾਂ-ਕੀਮਤਾਂ ਦੇ ਹੱਕ ਵਿੱਚ ਖੜ੍ਹੇ ਹਾਂ। ਇਕੱਠੇ ਮਿਲ ਕੇ, ਅਸੀਂ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰ ਸਕਦੇ ਹਾਂ, ਅਸੀਂ ਮਨੁੱਖਤਾ ਨੂੰ ਮਜ਼ਬੂਤ ​​ਕਰ ਸਕਦੇ ਹਾਂ।’’ ਪ੍ਰਧਾਨ ਮੰਤਰੀ ਨੇ ਕਿਹਾ, ‘‘ਜੇਕਰ ਦੋਵੇਂ ਮੁਲਕ ਇਕੱਠੇ ਕੰਮ ਕਰਦੇ ਹਨ ਅਤੇ ਆਪਣੇ ਸਾਰੇ ਸਰੋਤਾਂ ਦੀ ਸਰਬੋਤਮ ਵਰਤੋਂ ਕਰਦੇ ਹਨ, ਤਾਂ ਅਸੀਂ ਪੂਰੀ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਸਕਦੇ ਹਾਂ।’’

ਕਾਰਨੀ ਦੇ ਸੱਦੇ ’ਤੇ ਜੀ7 ਸੰਮੇਲਨ ਲਈ ਕੈਨੇਡਾ ਪੁੱਜੇ ਸ੍ਰੀ ਮੋਦੀ ਨੇ ਕਿਹਾ, ‘‘ਮੈਨੂੰ ਬਹੁਤ ਵਿਸ਼ਵਾਸ ਹੈ ਕਿ ਅਸੀਂ ਇਹ ਕੰਮ ਕਰਨ ਦੇ ਯੋਗ ਹੋਵਾਂਗੇ।’’ ਪ੍ਰਧਾਨ ਮੰਤਰੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਇੱਕ ਸ਼ਾਨਦਾਰ ਮੁਲਾਕਾਤ ਹੋਈ। G7 ਸੰਮੇਲਨ ਦੀ ਸਫਲਤਾਪੂਰਵਕ ਮੇਜ਼ਬਾਨੀ ਲਈ ਉਨ੍ਹਾਂ ਅਤੇ ਕੈਨੇਡੀਅਨ ਸਰਕਾਰ ਦੀ ਸ਼ਲਾਘਾ। ਭਾਰਤ ਤੇ ਕੈਨੇਡਾ ਜਮਹੂਰੀਅਤ, ਆਜ਼ਾਦੀ ਅਤੇ ਕਾਨੂੰਨ ਦੇ ਸ਼ਾਸਨ ਵਿੱਚ ਮਜ਼ਬੂਤ ​​ਵਿਸ਼ਵਾਸ ਨਾਲ ਜੁੜੇ ਹੋਏ ਹਨ। ਪ੍ਰਧਾਨ ਮੰਤਰੀ ਕਾਰਨੀ ਅਤੇ ਮੈਂ ਭਾਰਤ-ਕੈਨੇਡਾ ਦੋਸਤੀ ਨੂੰ ਰਫ਼ਤਾਰ ਦੇਣ ਲਈ ਨੇੜਿਓਂ ਕੰਮ ਕਰਨ ਦੀ ਉਮੀਦ ਕਰਦੇ ਹਾਂ। ਵਪਾਰ, ਊਰਜਾ, ਪੁਲਾੜ, ਸਾਫ਼ ਊਰਜਾ, ਮਹੱਤਵਪੂਰਨ ਖਣਿਜ, ਖਾਦ ਅਤੇ ਹੋਰ ਖੇਤਰ ਇਸ ਸਬੰਧ ਵਿੱਚ ਬਹੁਤ ਸੰਭਾਵਨਾਵਾਂ ਪੇਸ਼ ਕਰਦੇ ਹਨ।’’ ਉਧਰ ਮੀਟਿੰਗ ਤੋਂ ਪਹਿਲਾਂ ਆਪਣੇ ਉਦਘਾਟਨੀ ਭਾਸ਼ਣ ਵਿੱਚ ਕਾਰਨੀ ਨੇ ਕਿਹਾ ਕਿ ਜੀ7 ਵਿੱਚ ਮੋਦੀ ਦੀ ਮੇਜ਼ਬਾਨੀ ਕਰਨਾ ਬਹੁਤ ਵੱਡਾ ਸਨਮਾਨ ਸੀ। ਕਾਰਨੀ ਨੇ ਕਿਹਾ ਕਿ ਭਾਰਤ 2018 ਤੋਂ G7 ਵਿੱਚ ਹਿੱਸਾ ਲੈ ਰਿਹਾ ਹੈ ਅਤੇ ਇਹ ‘ਤੁਹਾਡੇ ਦੇਸ਼ ਦੀ ਮਹੱਤਤਾ, ਤੁਹਾਡੀ ਲੀਡਰਸ਼ਿਪ, ਅਤੇ ਉਨ੍ਹਾਂ ਮੁੱਦਿਆਂ ਦੀ ਮਹੱਤਤਾ ਦਾ ਪ੍ਰਮਾਣ ਹੈ ਜਿਨ੍ਹਾਂ ਨੂੰ ਅਸੀਂ ਇਕੱਠੇ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਾਂ।’’ -ਪੀਟੀਆਈ

Advertisement
Show comments